ਕਾਂਗਰਸ ਪਾਰਟੀ ਨੇ ਕੀਤਾ ਡੋਰ ਟੂ ਡੋਰ ਪ੍ਰਚਾਰ।

0
33283

ਜੰਡਿਆਲਾ ਗੁਰੂ: (ਕੁਲਜੀਤ ਸਿੰਘ ), ਅੱਜ ਜੰਡਿਆਲਾ ਗੁਰੂ ਵਿੱਚ ਕਾਂਗਰਸ ਪਾਰਟੀ ਵੱਲੋਂ ਕਾਂਗਰਸ ਲੀਡਰ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੁੰਡਾਲਾ ਅਤੇ ਸੁਖਵਿੰਦਰ ਸਿੰਘ ਡੈਨੀ ਦੀ ਰਹਿਨੁਮਾਈ ਹੇਠ ਡੋਰ ਟੂ ਡੋਰ ਪ੍ਰਚਾਰ ਕੀਤਾ ।ਇਸ ਵਿੱਚ ਉਨ੍ਹਾਂ ਵੱਲੋਂ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ਪੰਜਾਬ ਦੇ ਉਜਵਲ ਭਵਿੱਖ ਲਈ ਕਾਂਗਰਸ ਪਾਰਟੀ ਨੂੰ ਕਾਮਯਾਬ ਬਣਾਉਣ ਤਾ ਜੋ ਪੰਜਾਬ ਰਾਜ ਵਿਕਾਸ ਦੀਆਂ ਲੀਹਾਂ ਤੇ ਚੱਲ ਕੇ ਆਰਥਿਕ ਤੇ ਸਮਾਜਿਕ ਪੱਖੋਂ ਇੱਕ ਕਾਮਯਾਬ ਰਾਜ ਬਣ ਸਕੇ।ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਵਗ ਰਹੇ ਨਸ਼ੇ ਦੇ ਦਰਿਆ ਨੂੰ ਠੱਲ ਪਾਉਣ ਦੀ ਲੋੜ ਹੈ ਤਾਂ ਜੋ ਨੌਜਵਾਨ ਵਰਗ ਦੀ ਜਿੰਦਗੀ ਨੂੰ ਤਬਾਹ ਹੋਣ ਤੋਂ ਬਚਾਇਆ ਜਾ  ਸਕੇ ।ਇਸ ਮੌਕੇ ਉਨ੍ਹਾਂ ਨਾਲ ਆਸ਼ੂ ਵਿਨਾਇਕ ,ਰਣਜੀਤ ਸਿੰਘ ਰਾਣਾ ,ਐਡਵੋਕੇਟ ਅਮਿਤ ਅਰੋੜਾ ,ਹੈਪੀ ,ਹਰਜਿੰਦਰ ਸਿੰਘ ,ਅਵਤਾਰ ਸਿੰਘ ਟੱਕਰ ,ਅਤੇ ਸੈਂਕੜੇ ਕਾਂਗਰਸੀ ਵਰਕਰ ਹਾਜਿਰ ਸਨ।

LEAVE A REPLY