ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਖੰਡਪਾਠੀ ਸਿੰਘਾਂ ਲਈ ਰਿਹਾਇਸ਼ੀ ਕੰਪਲੈਕਸ ਅਤੇ ਮਾਤਾ ਗੰਗਾ ਜੀ ਛਬੀਲ ਦਾ ਕੀਤਾ ਉਦਘਾਟਨ !

0
186

ਅੰਮਿ੍ਤਸਰ: (ਪੰਜਆਬ ਨਾਉ ਬਿਉਰੋ), ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ (ਤਰਨ-ਤਾਰਨ) ਵਿਖੇ ਅਖੰਡਪਾਠੀ ਸਿੰਘਾਂ ਲਈ ਰਿਹਾਇਸ਼ੀ ਕੰਪਲੈਕਸ ਅਤੇ ਮਾਤਾ ਗੰਗਾ ਜੀ ਛਬੀਲ ਦਾ ਉਦਘਾਟਨ ਕੀਤਾ ਉਪਰੰਤ ਗੁਰਦੁਆਰਾ ਸਾਹਿਬ ਦੀ ਦਰਸ਼ਨੀ ਡਿਓੜੀ ਦਾ ਨੀਂਹ ਪੱਥਰ ਵੀ ਰੱਖਿਆ |ਇਸ ਤੋਂ ਪਹਿਲਾ ਭਾਈ ਨਿਸ਼ਾਨ ਸਿੰਘ ਹੈਡ ਗ੍ਰੰਥੀ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ, ਤਰਨ ਤਾਰਨ ਨੇ ਅਰਦਾਸ ਕੀਤੀ |
ਪ੍ਰੈਸ ਨਾਲ ਗੱਲਬਾਤ ਦੌਰਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਅਖੰਡਪਾਠੀ ਸਿੰਘਾਂ ਲਈ 16 ਕਮਰੇ ਅਟੈਚ ਬਾਥਰੂਮ ਤਿਆਰ ਕੀਤੇ ਗਏ ਹਨ ਇਸ ਦੇ ਇਲਾਵਾ ਦੂਰ-ਦੁਰਾਂਡੇ ਤੋਂ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਮਾਤਾ ਗੰਗਾ ਜੀ ਛਬੀਲ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਬੀਬੀਆਂ ਤੇ ਵੀਰਾਂ ਲਈ ਬਾਥਰੂਮ ਤੇ ਪਖਾਨਿਆਂ ਦੀ ਸੇਵਾ ਵੀ ਕਰਵਾਈ ਗਈ ਹੈ |ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਸੁਬੇਗ ਸਿੰਘ ਜੀ ਕਾਰ ਸੇਵਾ ਗੋਇੰਦਵਾਲ ਸਾਹਿਬ ਵਾਲਿਆਂ ਨੂੰ ਸੌਾਪੀ ਗਈ ਸੀ ਜਿਨ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਇਨ੍ਹਾਂ ਕਾਰਜਾਂ ਨੂੰ ਮੁਕੰਮਲ ਕੀਤਾ ਹੈ |ਉਨ੍ਹਾਂ ਕਿਹਾ ਕਿ ਬਾਬਾ ਸ਼ੁਬੇਗ ਸਿੰਘ ਵੱਲੋਂ ਗੁ: ਬਾਸਰਕੇ ਗਿੱਲਾਂ ਸੰਨ੍ਹ ਸਾਹਿਬ, ਦਫਤਰ ਧਰਮ ਪ੍ਰਚਾਰ ਸ੍ਰੀ ਅੰਮਿ੍ਤਸਰ, ਗੁਰਦੁਆਰਾ ਗੁਰੂ ਕਾ ਬਾਗ ਸੁਲਤਾਨਪੁਰ ਲੋਧੀ, ਗੁਰਦੁਆਰਾ ਗੰਗਸਰ ਸਾਹਿਬ ਕਰਤਾਰਪੁਰ, ਗੁਰਦੁਆਰਾ ਛੇਵੀਂ ਪਾਤਸ਼ਾਹੀ ਕੁਰਸ਼ੇਤਰ ਅਤੇ ਹੋਰ ਗੁਰਦੁਆਰਿਆਂ ਵਿੱਚ ਸੇਵਾ ਚੱਲ ਰਹੀ ਹੈ |ਪੱਤਰਕਾਰਾਂ ਦੇ ਇੱਕ ਸਵਾਲ ਦੇ ਜਵਾਬ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਢੁੱਕਵੇਂ ਪ੍ਰਬੰਧ ਕਰਦਿਆਂ ਸਰਹੱਦੀ ਖੇਤਰਾਂ ਵਿੱਚ ਤਣਾਅ ਨੂੰ ਕਾਫੀ ਹੱਦ ਤੀਕ ਕੰਟਰੋਲ ਕਰ ਲਿਆ ਗਿਆ ਹੈ |ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਵੀ ਆਪਣਾ ਮੁੱਢਲਾ ਫਰਜ਼ ਸਮਝਦਿਆਂ ਸਰਹੱਦੀ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਹੈ |ਉਨ੍ਹਾਂ ਕਿਹਾ ਕਿ ਗੁਰਦਾਸਪੁਰ ਤੋਂ ਲੈ ਕੇ ਫਾਜ਼ਿਲਕਾ ਤੀਕ ਸ਼੍ਰੋਮਣੀ ਕਮੇਟੀ ਵੱਲੋਂ ਰਾਹਤ ਕੈਂਪ ਲਗਾਏ ਗਏ ਹਨ ਜਿਥੇ ਮੈਂਬਰ ਸਾਹਿਬਾਨ, ਸਕੱਤਰਾਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ |ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਪ੍ਰਤੀ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ |ਉਨ੍ਹਾਂ ਕਿਹਾ ਕਿ ਜਦ ਤੀਕ ਹਾਲਾਤ ਆਮ ਵਾਂਗ ਨਹੀਂ ਹੋ ਜਾਂਦੇ ਉਦੋਂ ਤੀਕ ਸ਼੍ਰੋਮਣੀ ਕਮੇਟੀ ਵੱਲੋਂ ਸਰਹੱਦੀ ਲੋਕਾਂ ਲਈ ਰਾਹਤ ਕਾਰਜ ਜਾਰੀ ਰਹਿਣਗੇ |ਇਕ ਹੋਰ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਸਿੱਖਾਂ ਨੂੰ ਕਸ਼ਮੀਰੀ ਪੰਡਤਾਂ ਦੀ ਤਰਜ਼ ‘ਤੇ ਸਾਰੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ |ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿਖੇ ਕੁਦਰਤੀ ਆਫਤਾਂ ਸਮੇਂ ਸ਼੍ਰੋਮਣੀ ਕਮੇਟੀ ਦੀ ਟੀਮ ਸਾਢੇ 3 ਮਹੀਨੇ ਸਰਗਰਮ ਰਹੀ ਹੈ ਅਤੇ ਜਿਨ੍ਹਾਂ ਪਰਿਵਾਰਾਂ ਦੇ ਮਕਾਨ ਢਹਿ-ਢੇਰੀ ਜਾਂ ਨੁਕਸਾਨੇ ਗਏ ਸਨ ਉਨ੍ਹਾਂ ਨੂੰ 2 ਕਰੋੜ ਦੀ ਰਾਸ਼ੀ ਵੰਡੀ ਗਈ ਹੈ |ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਜੰਮੂ-ਕਸ਼ਮੀਰ ਦੇ ਬੱਚਿਆਂ ਨੂੰ ਮੁਫਤ ਸਿੱਖਿਆ ਦੇਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਅੱਗੋਂ ਵੀ ਅੰਮਿ੍ਤਧਾਰੀ ਬੱਚਿਆਂ ਤੋਂ ਅਰਜੀਆਂ ਮੰਗੀਆਂ ਗਈਆਂ ਹਨ ਤਾਂ ਕਿ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਯੋਗਤਾ ਅਨੁਸਾਰ ਨੌਕਰੀਆਂ ਦਿੱਤੀਆਂ ਜਾ ਸਕਣ |ਉਨ੍ਹਾਂ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ ਤਰਨ ਤਾਰਨ ਵਿਖੇ 5,6 ਤੇ 7 ਅਕਤੂਬਰ ਨੂੰ ਜੋੜ ਮੇਲੇ ਸਮੇਂ ਹੋਣ ਵਾਲੇ ਸਮਾਗਮਾਂ ਵਿੱਚ ਸੰਗਤਾਂ ਨੂੰ ਵੱਡੀ ਗਿਣਤੀ ਵਿੱਚ ਹਾਜ਼ਰੀਆਂ ਭਰਨ ਦੀ ਅਪੀਲ ਵੀ ਕੀਤੀ |
ਇਸ ਮੌਕੇ ਬਾਬਾ ਸੁਬੇਗ ਸਿੰਘ ਕਾਰ ਸੇਵਾ ਸ੍ਰੀ ਗੋਇੰਦਵਾਲ ਸਾਹਿਬ ਵਾਲਿਆਂ ਨੇ ਕਿਹਾ ਕਿ ਗੁਰੂ ਸਾਹਿਬ ਆਪ ਹੀ ਅੰਗ-ਸੰਗ ਸਹਾਈ ਹੋ ਕੇ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਨਿਮਾਣੇ ਸੇਵਕ ਕੋਲੋਂ ਗੁਰੂ ਘਰਾਂ ਦੀ ਸੇਵਾ ਲੈ ਲੈਂਦੇ ਹਨ |ਉਨ੍ਹਾਂ ਕਿਹਾ ਮੇਰੇ ਧੰਨ ਭਾਗ ਹਨ ਜੋ ਮੈਨੂੰ ਗੁਰੂ ਘਰ ਦੀ ਸੇਵਾ ਮਿਲੀ ਹੈ |
ਇਸ ਮੌਕੇ ਭਾਈ ਮਨਜੀਤ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ, ਬਾਬਾ ਨਿਰਮਲ ਸਿੰਘ ਨੌਸ਼ਹਿਰਾ ਢਾਲਾ, ਸ. ਦਿਲਜੀਤ ਸਿੰਘ ਬੇਦੀ, ਸ. ਸੁਖਦੇਵ ਸਿੰਘ ਭੂਰਾਕੋਹਨਾ ਤੇ ਸ. ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ, ਸ. ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸ. ਹਰਜੀਤ ਸਿੰਘ ਲਾਲੂਘੁੰਮਣ ਮੀਤ ਸਕੱਤਰ, ਸ. ਜਸਪਾਲ ਸਿੰਘ ਮੈਨੇਜਰ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ (ਤਰਨ-ਤਾਰਨ), ਸ. ਸਤਨਾਮ ਸਿੰਘ ਮੀਤ ਮੈਨੇਜਰ, ਸ੍ਰ: ਜਗੀਰ ਸਿੰਘ ਗੁਰਦੁਆਰਾ ਸ੍ਰੀ ਸੰਨ੍ਹ ਸਾਹਿਬ ਬਾਸਰਕੇ ਗਿੱਲਾਂ, ਸ. ਰਣਜੀਤ ਸਿੰਘ ਖਾਲਸਾ ਮੀਡੀਆ ਸਲਾਹਕਾਰ, ਸ. ਗੁਰਵਿੰਦਰ ਸਿੰਘ ਪੀ ਏ, ਬਾਬਾ ਰਾਜਪਾਲ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਬਘੇਲ ਸਿੰਘ, ਬਾਬਾ ਅਮਰ ਸਿੰਘ, ਬਾਬਾ ਜਗਰੂਪ ਸਿੰਘ, ਬਾਬਾ ਵਿਕਰਮ ਸਿੰਘ, ਬਾਬਾ ਦਿਲਬਾਗ ਸਿੰਘ, ਭਾਈ ਹੀਰਾ ਸਿੰਘ ਮਨਿਆਲਾ, ਭਾਈ ਗੁਰਬਚਨ ਸਿੰਘ, ਭਾਈ ਸੁਖਵੰਤ ਸਿੰਘ ਤੇ ਭਾਈ ਗੁਰਲਾਲ ਸਿੰਘ ਪ੍ਰਚਾਰਕ, ਭਾਈ ਮਨਜੀਤ ਸਿੰਘ ਕਵੀਸ਼ਰ, ਸ. ਹਰਦੇਵ ਸਿੰਘ ਗੁਰਦੁਆਰਾ ਇੰਸਪੈਕਟਰ, ਸ. ਦਿਲਬਾਗ ਸਿੰਘ ਝਬਾਲ ਅਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਹਾਜ਼ਰ ਸਨ |

LEAVE A REPLY