ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ !

0
295

ਅੰਮ੍ਰਿਤਸਰ : (ਪੰਜਆਬ ਨਾਉ ਬਿਊਰੋ), ਸ਼੍ਰੋਮਣੀ ਕਮੇਟੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਕਮੇਟੀ ਦੇ ਮੁੱਖ ਦਫ਼ਤਰ ਅੰਮ੍ਰਿਤਸਰ ਵਿਖੇ ਸਦਨ ਦਾ ਇਜਲਾਸ ਸੱਦਿਆ ਗਿਆ। ਅੱਜ ਕਮੇਟੀ ਦਾ ਜਨਰਲ ਇਜਲਾਸ ‘ਚ ਪ੍ਰੋ. ਕ੍ਰਿਪਾਲ ਸਿੰਘ ਬੰਡੂਗਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਵਾਂ ਪ੍ਰਧਾਨ ਚੁਣ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਬੰਡੂਗਰ 2002 ਵਿੱਚ ਸਿੱਖਾਂ ਦੀ ਸਭ ਤੋਂ ਵੱਡੀ ਸੰਸਥਾ ਦੇ ਪ੍ਰਧਾਨ ਰਹਿ ਚੁੱਕੇ ਹਨ। ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਪ੍ਰੋਫੈਸਰ ਬੰਡਗੂਰ ਦੀ ਚੋਣ ਸਰਵ ਸੰਮਤੀ ਨਾਲ ਕੀਤੀ ਗਈ। ਯਾਦ ਰਹੇ ਕਿ ਕਮੇਟੀ ਦੇ ਪ੍ਰਧਾਨ ਦੀ ਚੋਣ ਛੇ ਸਾਲਾਂ ਬਾਅਦ ਹੋਈ ਹੈ।
ਇਸ ਦੇ ਨਾਲ ਹੀ ਕਮੇਟੀ ਦੀ 11 ਮੈਂਬਰੀ ਕਾਰਜਕਾਰਣੀ ਦਾ ਵੀ ਐਲਾਨ ਕਰ ਦਿੱਤਾ ਗਿਆ। ਇਸ ਅਨੁਸਾਰ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ, ਸੀਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ , ਬਲਦੇਵ ਸਿੰਘ ਕਿਆਂਪੁਰ ਮੀਤ ਪ੍ਰਧਾਨ ਐਲਾਨੇ ਗਏ ਹਨ। ਕਾਰਜਕਾਰਣੀ ਵਿੱਚ ਰਾਮ ਸਿੰਘ, ਸਤਪਾਲ ਸਿੰਘ, ਲਖਵਿੰਦਰ ਸਿੰਘ, ਸੁਰਜੀਤ ਸਿੰਘ ਮਿੱਠੇਵਾਲ, ਸੁਰਜੀਤ ਸਿੰਘ ਕਾਰਾਬਾਰਾ, ਜੋਗਿੰਦਰ ਸਿੰਘ ਅਤੇ ਨਿਰਮਲ ਸਿੰਘ ਸ਼ਾਮਲ ਹਨ।

LEAVE A REPLY