ਸਰਕਾਰ ਬਹਾਨੇ ਤਲਾਸ਼ਣ ਦੀ ਥਾਂ ਸੂਬੇ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੰਮ ਕਰੇ : ਮਜੀਠੀਆ

0
188

ਹਲਕਾ ਮਜੀਠਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਸਰਕਾਰ ਨੂੰ ਪੰਜਾਬ ਦੀ ਜਨਤਾ ਨਾਲ ਕੀਤੇ ਗਏ ਚੋਣ ਵਾਅਦਿਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਕਰਦਿਆਂ ਕੀਤੇ ਫੈਸਲਿਆਂ ‘ਤੇ ਤੁਰੰਤ ਅਮਲ ਕਰਨ ਲਈ ਕਿਹਾ ਹੈ।
ਸ: ਮਜੀਠੀਆ ਅੱਜ ਪਿੰਡ ਬੱਗਾ ਵਿਖੇ ਪੰਥ ਦੀ ਚੜ੍ਹਦੀ ਕਲਾ ਅਤੇ ਹਲਕਾ ਮਜੀਠਾ ‘ਚ ਅਕਾਲੀ ਦਲ ਦੀ ਵੱਡੀ ਜਿੱਤ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅਤੇ ਅਰਦਾਸ ਸਮਾਗਮ ਵਿੱਚ ਸ਼ਾਮਿਲ ਹੋਣ ਆਏ ਸਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਰਾਜ ਦੀ ਆਰਥਿਕਤਾ ਬਾਰੇ ਕਥਿਤ ਵਾਈਟ ਪੇਪਰ ਵਰਗਾ ਸ਼ੋਸ਼ਾ ਛੱਡ ਕੇ ਸੂਬੇ ਦੇ ਲੋਕਾਂ ਨੂੰ ਅਸਲ ਮੁੱਦਿਆਂ ਤੋਂ ਭਟਕਾ ਕੇ ਬਾਦਲ ਸਰਕਾਰ ਵੱਲੋਂ ਕਿਸਾਨੀ ਦੇ ਹਿਤਾਂ, ਗਰੀਬ ਅਤੇ ਦਲਿਤ ਵਰਗ ਦੀ ਸਹੂਲਤ ਲਈ ਲਾਗੂ ਕੀਤੀਆਂ ਗਈਆਂ ਸਕੀਮਾਂ ਅਤੇ ਵਿਕਾਸ ਕਾਰਜਾਂ ਉੱਤੇ ਬੰਦਸ਼ ਲਾਉਣ ਦੀ ਥਾਂ ਲੋਕਾਂ ਦੀ ਭਲਾਈ ਵਲ ਤਰਜੀਹ ਦੇਵੇ। ਸ: ਮਜੀਠੀਆ ਨੇ ਕਿਹਾ ਕਿ ਕੈਪਟਨ ਸਰਕਾਰ ਆਪਣੀ ਅਸਤਿਤਵ ‘ਚ ਆਉਣ ਤੋਂ ਲੈ ਕੇ ਹੁਣ ਤਕ ਰਾਜ ਦੇ ਲੋਕਾਂ ਨੂੰ ਅਜਿਹਾ ਕੋਈ ਕ੍ਰਿਸ਼ਮਾ ਨਹੀਂ ਦਿਖਾ ਸਕੀ, ਜਿਨ੍ਹਾਂ ਵਾਅਦਿਆਂ ਰਹੀਂ ਉਹ ਸਤਾ ‘ਚ ਆਈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਆਰਥਿਕ ਮੰਦਹਾਲੀ ਦਾ ਰੋਣਾ ਲੋਕਾਂ ਦੇ ਭਲੇ ਲਈ ਕੁੱਝ ਵੀ ਨਾ ਕਰਨ ਦੀ ਨੀਅਤ ਨੂੰ ਲੁਕੋਣ ਦਾ ਬਹਾਨਾ ਹੈ। ਸ: ਮਜੀਠੀਆ ਨੇ ਕਿਹਾ ਕਿ ਸਰਕਾਰ ਬਹਾਨੇ ਤਲਾਸ਼ਣ ਦੀ ਥਾਂ ਸੂਬੇ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੰਮ ਕਰੇ।

ਸਰਕਾਰ ਬਹਾਨੇ ਤਲਾਸ਼ਣ ਦੀ ਥਾਂ ਸੂਬੇ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੰਮ ਕਰੇ
ਸਰਕਾਰ ਬਹਾਨੇ ਤਲਾਸ਼ਣ ਦੀ ਥਾਂ ਸੂਬੇ ਦੀ ਬਿਹਤਰੀ ਅਤੇ ਖੁਸ਼ਹਾਲੀ ਲਈ ਕੰਮ ਕਰੇ

LEAVE A REPLY