ਹਰਪਾਲ ਸਿੰਘ ਜੌਹਲ ਸਰਬਸੰਮਤੀ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਬੋਰਡ ਦੇ ਮੈਂਬਰ ਨਾਮਜਦ । ਗੁਰਿੰਦਰ ਸਿੰਘ ਬਾਵਾ ਮੁੰਬਈ ਅਤੇ ਮਨਜਿੰਦਰ ਸਿੰਘ ਸਿਰਸਾ ਦੀ ਪਹਿਲਕਦਮੀ ਨਾਲ ਅਕਾਲੀ ਦਲ ਨੇ ਬੋਰਡ ਵਿਚ ਆਪਣੀ ਪਕੜ ਮਜਬੂਤ ਕੀਤੀ।

0
2915

ਪਟਨਾ ਸਾਹਿਬ 11 ਸਤੰਬਰ-
ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇ ਮੈਂਬਰਾਂ ਦੀ ਪਹਿਲੀ ਮੀਟਿੰਗ ਹੋਈ ਜਿਸ ਹਰਪਾਲ ਸਿੰਘ ਜੌਹਲ ਨੂੰ ਮੈਂਬਰ ਨਾਮਜ਼ਦ ਕੀਤਾ ਗਿਆ। ਸ ਗੁਰਿੰਦਰ ਸਿੰਘ ਬਾਵਾ ਅਤੇ ਦਿੱਲੀ ਕਮੇਟੀ ਦੇ ਸੀਨੀਅਰ ਮੈਂਬਰ ਸ ਮਨਜਿੰਦਰ ਸਿੰਘ ਸਿਰਸਾ ਦੀ ਪਹਿਲ ਕਦਮੀ ਤੇ ਹੋਈ ਇਸ ਨਾਮਜ਼ਦਗੀ ਨਾਲ ਬਿਹਾਰ ਵਿਚ ਸ਼੍ਰੋਮਣੀ ਅਕਾਲੀ ਦਲ ਮਜਬੂਤ ਹੋ ਕੇ ਸਾਹਮਣੇ ਆਇਆ ਹੈ। ਇਕੱਤਰਤਾ ਵਿਚ ਸ. ਹਰਪਾਲ ਸਿੰਘ ਜੌਹਲ ਨੂੰ ਸਰਬਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ। ਇਸ ਇਕੱਤਰਤਾ ਦੌਰਾਨ ਕੇਵਲ ਇੱਕ ਮੈਂਬਰ ਸ. ਰਾਜਾ ਸਿੰਘ ਨੂੰ ਛੱਡ ਕੇ ਬਾਕੀ ਸਾਰੇ 12 ਮੈਂਬਰ ਹਾਜ਼ਰ ਸਨ। ਜਿਕਰਯੋਗ ਹੈ ਕਿ ਸਨਾਤਨੀ ਸਿੰਘ ਸਭਾ ਵੱਲੋਂ ਇਸ ਵਾਰ ਇੱਕ ਮੈਂਬਰ ਦੀ ਨਾਮਜਦਗੀ ਨਾ ਹੋਣ ਕਰਕੇ ਕਮੇਟੀ 15 ਦੀ ਥਾਂ 14 ਮੈਂਬਰਾਂ ’ਤੇ ਆਧਾਰਤ ਰਹੇਗੀ। ਇਕੱਤਰਤਾ ਦੌਰਾਨ ਕਮੇਟੀ ਦੇ 14ਵੇਂ ਮੈਂਬਰ ਵਜੋਂ ਸ. ਹਰਪਾਲ ਸਿੰਘ ਜੌਹਲ ਦਾ ਨਾਂ ਸ. ਅਵਤਾਰ ਸਿੰਘ ਹਿੱਤ ਨੇ ਪੇਸ਼ ਕੀਤਾ, ਜਿਸ ਦੀ ਤਾਈਦ ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਤੇ ਤਾਈਦ ਮਜੀਦ ਸ. ਇੰਦਰਜੀਤ ਸਿੰਘ ਟਾਟਾ ਨਗਰ ਨੇ ਕੀਤੀ। ਸ. ਹਰਪਾਲ ਸਿੰਘ ਦੇ ਮੁਕਾਬਲੇ ਹੋਰ ਕੋਈ ਨਾਂ ਪੇਸ਼ ਨਾ ਹੋਣ ’ਤੇ ਉਨ੍ਹਾਂ ਨੂੰ ਸਰਬ ਸੰਮਤੀ ਨਾਲ ਮੈਂਬਰ ਚੁਣ ਲਿਆ ਗਿਆ। ਹੁਣ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਨਾਮਜਦਗੀ ਦਾ ਕੰਮ ਮੁਕੰਮਲ ਹੋ ਗਿਆ ਹੈ ਅਤੇ ਇਨ੍ਹਾਂ ਮੈਂਬਰਾਂ ਵੱਲੋਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਅੱਜ ਹੋਈ 14ਵੇਂ ਮੈਂਬਰ ਦੀ ਨਾਮਜਦਗੀ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋਣ ਉਪਰੰਤ ਪ੍ਰਧਾਨ ਦੀ ਚੋਣ ਲਈ ਇਕੱਤਰਤਾ ਬੁਲਾਈ ਜਾਵੇਗੀ। ਅੱਜ ਦੀ ਇਕੱਤਰਤਾ ਦੌਰਾਨ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿੱਚੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ. ਅਵਤਾਰ ਸਿੰਘ ਹਿੱਤ, ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਸ. ਇੰਦਰਜੀਤ ਸਿੰਘ ਟਾਟਾ ਨਗਰ, ਸ. ਲਖਵਿੰਦਰ ਸਿੰਘ, ਸ. ਹਰਬੰਸ ਸਿੰਘ, ਸ. ਤਰਲੋਚਨ ਸਿੰਘ, ਸ. ਜਗਜੋਤ ਸਿੰਘ, ਸ. ਮਹਿੰਦਰ ਸਿੰਘ ਛਾਬੜਾ, ਸ. ਮਹਿੰਦਰਪਾਲ ਸਿੰਘ ਢਿੱਲੋਂ, ਸ. ਕਮਿੱਕਰ ਸਿੰਘ ਕਲਕੱਤਾ, ਡਾ. ਗੁਰਮੀਤ ਸਿੰਘ ਲਖਨਊ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਦਿੱਲੀ ਕਮੇਟੀ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸ. ਕੁਲਮੋਹਨ ਸਿੰਘ, ਬੀਬੀ ਕਵਲਜੀਤ ਕੌਰ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਜਗਜੀਤ ਸਿੰਘ ਜੱਗੀ, ਸ. ਦਰਸ਼ਨ ਸਿੰਘ ਲੌਂਗੋਵਾਲ ਪੀਏ,ਬਾਵਾ ਗੁਰਿੰਦਰ ਸਿੰਘ ਮੁੰਬਈ, ਤਖਤ ਸਾਹਿਬ ਦੇ ਸੁਪ੍ਰਿੰਟੈਂਡੈਂਟ ਸ. ਦਲਜੀਤ ਸਿੰਘ, ਸ. ਜੀਵਨਜੋਤ ਸਿੰਘ ਬਾਦਸ਼ਾਹ ਅਗਰਬੱਤੀ ਵਾਲੇ ਮੌਜੂਦ ਸਨ।

LEAVE A REPLY