ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਦੇ ਨਵੇਂ ਮੋਟਰ ਵ੍ਹੀਕਲ ਐਕਟ ਦਾ ਕੀਤਾ ਸਮਰਥਨ

0
146
Share this post

 

ਨਵੀਂ ਦਿੱਲੀ — 13 ਸਤੰਬਰ-(5ਆਬ ਨਾਉ ਬਿਊਰੋ)

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੋਦੀ ਸਰਕਾਰ ਦੇ ਨਵੇਂ ਮੋਟਰ ਵ੍ਹੀਕਲ ਐਕਟ ਦਾ ਸਮਰਥਨ ਕੀਤਾ ਹੈ। ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਟਰੈਫਿਕ ਸੁਧਰੇ। ਹਾਲੇ ਦਿੱਲੀ ‘ਚ ਟਰੈਫਿਕ ਅਨੁਸ਼ਾਸਿਤ ਨਹੀਂ ਹੈ। ਜਦੋਂ ਤੋਂ ਇਹ ਨਵਾਂ ਨਿਯਮ ਲਾਗੂ ਹੋਇਆ ਹੈ, ਉਦੋਂ ਤੋਂ ਟਰੈਫਿਕ ਵਿਵਸਥਾ ‘ਚ ਸੁਧਾਰ ਆਇਆ ਹੈ। ਹੁਣ ਲੋਕ ਨਿਯਮਾਂ ਦੀ ਪਾਲਣਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਾਲੇ ਹੁਣ ਸੁਧਰ ਰਹੇ ਹਨ। ਕੇਜਰੀਵਾਲ ਨੇ ਕਿਹਾ,”ਜੇਕਰ ਕੋਈ ਕਲਾਜ ਹੈ, ਜਿਸ ਕਾਰਨ ਲੋਕਾਂ ਨੂੰ ਵਧ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਾਡੇ ਕੋਲ ਜ਼ੁਰਮਾਨਾ ਘੱਟ ਕਰਨ ਦੀ ਸ਼ਕਤੀ ਹੈ ਤਾਂ ਅਸੀਂ ਯਕੀਨੀ ਰੂਪ ਨਾਲ ਅਜਿਹਾ ਕਰਾਂਗੇ।”

ਦੱਸਣਯੋਗ ਹੈ ਕਿ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਓਡ-ਈਵਨ ਰਿਟਰਨਜ਼ ਸਕੀਮ ਨੂੰ ਫਿਰ ਤੋਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਇਹ ਨਿਯਮ 4 ਤੋਂ 15 ਨਵੰਬਰ ਦਰਮਿਆਨ ਲਾਗੂ ਹੋਵੇਗਾ। ਕੇਜਰੀਵਾਲ ਨੇ ਕਿਹਾ ਕਿ ਨਵੰਬਰ ਦੇ ਮਹੀਨੇ ‘ਚ ਦਿੱਲੀ ਦੇ ਨੇੜਲੇ ਰਾਜਾਂ ‘ਚ ਪਰਾਲੀ ਸਾੜੀ ਜਾਂਦੀ ਹੈ, ਇਸ ਕਾਰਨ ਦਿੱਲੀ ਗੈਸ ਚੈਂਬਰ ਬਣ ਜਾਂਦਾ ਹੈ। ਇਸ ਲਈ ਇਕ ਵਾਰ ਫਿਰ ਓਡ-ਈਵਨ ਫਾਰਮੂਲੇ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਕੇਜਰੀਵਾਲ ਨੇ ਕਿਹਾ ਕਿ ਅਸੀਂ ਪ੍ਰਦੂਸ਼ਣ ਨੂੰ ਰੋਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਆਪਣੇ ਪੱਧਰ ‘ਤੇ ਕੰਮ ਕਰ ਰਹੇ ਹਾਂ ਪਰ ਦਿੱਲੀ ਸਰਕਾਰ ਹੱਥ ‘ਤੇ ਹੱਥ ਰੱਖ ਕੇ ਨਹੀਂ ਬੈਠ ਸਕਦੀ ਹੈ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਸਾਲਾਂ ‘ਚ ਨਵੰਬਰ ਮਹੀਨੇ ‘ਚ ਓਡ-ਈਵਨ ਨੂੰ ਲਾਗੂ ਕਰਨ ਨਾਲ ਰਾਜ ‘ਚ ਪ੍ਰਦੂਸ਼ਣ ਕਾਫੀ ਘੱਟ ਹੋਇਆ ਹੈ।