ਕੈਪਟਨ ਅਮਿਰੰਦਰ ਸਿੰਘ ਵਲੋਂ ਸੰਸਦ ਦੇ ਕੇਂਦਰੀ ਹਾਲ ਵਿੱਚ ਪੰਜਾਬ ਦੇ ਸੰਸਦ ਮੈਂਬਰਾਂ ਨਾਲ ਮੁਲਾਕਾਤ

- ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਪ੍ਰਮੁੱਖਤਾ ਨਲਾ ਉਠਾਉਣ ਪੰਜਾਬ ਦੇ ਲੋਕ ਸਭਾ ਮੈਂਬਰ- ਮੁੱਖ ਮੰਤਰੀ ਪੰਜਾਬ - ਲੋਕ ਮੁੱਦਿਆਂ ਨੂੰ ਲੋਕ ਸਭਾ ਵਿੱਚ ਉਠਾਉਣ ਤੇ ਸ. ਔਜਲਾ ਨੂੰ ਕੈਪਟਨ ਨੇ ਦਿਤਾ ਥਾਪੜਾ

0
179
Share this post

 

ਅੰਮ੍ਰਿਤਸਰ, 17 ਜੁਲਾਈ  ( 5ਆਬ ਨਾਉ ਬਿਊਰੋ )

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਨਵੀਂ ਦਿੱਲੀ ਵਿਖੇ ਪਾਰਲੀਮੈਂਟ ਦੇ ਕੇਂਦਰੀ ਹਾਲ ਵਿੱਚ ਪੰਜਾਬ ਦੇ ਕਾਂਗਰਸੀ
ਸੰਸਦ ਮੈਂਬਰਾਂ ਨਾਲ ਵਿਸੇਸ਼ ਮੁਲਾਕਾਤ ਕੀਤੀ ਗਈ ਇਸ ਸਮੇਂ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵੀ ਵਿਸੇਸ਼ ਤੌਰ ਤੇ ਹਾਜਰ ਸਨ। ਪੰਜਾਬ ਦੇ ਲੋਕ ਸਭਾ ਮੈਂਬਰਾਂ ਦੀ ਬੇਨਤੀ ਤੇ ਸੰਸਦ ਦੇ ਕੇਂਦਰੀ ਹਾਲ ਵਿੱਚ ਪੁੱਜੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਪਾਰਟੀ ਪੰਜਾਬ ਕਾਂਗਰਸ ਵਿੱਚ ਵਿਸਵਾਸ਼ ਪ੍ਰਗਟਾਉਂਦਿਆਂ ਵੱਡੀ ਗਿਣਤੀ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਸੰਸਦ ਦੀਆਂ ਪੌੜੀਆਂ ਚੜਾਇਆ ਹੈ|

ਅਤੇ ਹੁਣ ਸੰਸਦ ਮੈਂਬਰਾਂ ਦਾ ਫਰਜ ਬਣਦਾ ਹੈ ਕਿ ਉਹ ਪੰਜਾਬ ਦੀ ਜਨਤਾ ਦੀਆਂ ਉਮੀਦਾਂ ਤੇ ਖਰਾ ਉਤਰਦਿਆਂ ਵੱਧ ਤੋਂ ਵੱਧ ਸਮਾਂ ਪਾਰਲੀਮੈਂਟ ਵਿੱਚ ਗੁਜਾਰਨ ਤੇ ਪੰਜਾਬ ਦੇ ਭਖਦਿਆਂ ਮਸਲਿਆਂ ਸਮੇਤ ਸੂਬੇ ਦੀਆਂ ਸਮੱਸਿਆਵਾਂ ਤੇ ਹੋਰਨਾਂ ਮੁਦਿਆਂ ਨੂੰ ਸੰਸਦ ਵਿੱਚ ਉਠਾਉਣ ਤੇ ਉਨ੍ਹਾਂ ਦੇ ਹੱਲ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਉਣ। ਮੱੁਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕਾਂਗਰਸੀ ਸੰਸਦ ਮੈਂਬਰਾਂ ਨਾਲ ਗਲਬਾਤ ਦੌਰਾਨ ਕਿਹਾ ਕਿ ਚੋਣਾਂ ਤੋਂ ਪਹਿਲਾਂ ਭਾਜਪਾ ਵਲੋਂ ਦੇਸ਼ ਤੇ ਸੂਬੇ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਸੰਸਦ ਮੈਂਬਰ ਉਨ੍ਹਾਂ ਵਾਅਦਿਆਂ ਦੀ ਯਾਦਦਾਸ਼ਤ ਸੰਬੰਧੀ ਕੇਂਦਰ ਸਰਕਾਰ ਸਾਹਮਣੇ ਵਾਅਦੇ ਯਾਦ ਕਰਵਾਉਂਦੇ ਰਹਿਣ ਤਾਂ ਜੋ ਦੇਸ਼ ਦੀ ਜਨਤਾ ਨਾਲ ਭਾਜਪਾ ਵਲੋਂ ਕੀਤੇ ਵਾਅਦਿਆਂ ਨੂੰ ਹਕੀਕੀ ਰੂਪ ਵਿੱਚ ਲਾਗੂ ਕਰਵਾਇਆ ਜਾ ਸਕੇ।

ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਜਿਥੇ ਪੰਜਾਬ ਦੇ ਸਮੂਹ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਪੰਜਾਬ ਦੇ ਮਸਲਿਆਂ ਤੇ ਸੰਸਦ ਵਿੱਚ ਅਵਾਜ  ਉਠਾਉਣ ਦੀ ਪ੍ਰਸੰਸ਼ਾ ਕੀਤੀ ਉਥੇ ਹੀ ਅੰਮ੍ਰਿਤਸਰ ਤੋਂ ਨੌਜੁਆਨ ਕਾਂਗਰਸੀ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵਲੋਂ ਸੰਸਦ ਵਿੱਚ ਲਗਾਤਾਰ ਸੂਬੇ ਦੇ ਵਿਕਾਸ ਤੇ ਹਲਕੇ ਦੀਆਂ ਲਟਕਦੀਆਂ ਮੰਗਾਂ ਨੂੰ ਉਠਾਉਣ ਤੇ ਉਨ੍ਹਾਂ ਦੀ ਪਿੱਠ ਥਾਪੜਦਿਆਂ ਸ. ਔਜਲਾ ਦੀ ਹੌਂਸਲਾ ਅਫਜਾਈ ਕੀਤੀ। ਇਸ ਸਮੇਂ ਉਨ੍ਹਾਂ ਨਾਲ ਪਟਿਆਲਾ ਤੋਂ ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਧਰਮਪਤਨੀ ਕੈਪਟਨ ਅਮਰਿੰਦਰ ਸਿੰਘ, ਮੁਨੀਸ਼ ਤਿਵਾੜੀ, ਗੁਰਜੀਤ ਸਿੰਘ ਔਜਲਾ, ਸੰਤੋਖ ਸਿੰਘ ਚੌਧਰੀ, ਮੁਹੰਮਦ ਸਦੀਕ, ਡਾ: ਅਮਰ ਸਿੰਘ, ਜਸਬੀਰ ਸਿੰਘ ਡਿੰਪਾ ਵੀੌ ਹਾਜਰ ਸਨ।