ਕੋਰੋਨਾ ਵਾਇਰਸ ਕਾਰਨ ਰੁਕੀਆਂ ਰੇਲਾਂ, ਜਾਣੋ ਕਿਹੜੀਆਂ-ਕਿਹੜੀਆਂ ਟ੍ਰੇਨਾਂ ਹੋਈਆਂ ਰੱਦ

0
77
Share this post

ਅੰਮ੍ਰਿਤਸਰ 18 ਮਾਰਚ  ( 5ਆਬ ਨਾਉ ਬਿਊਰੋ ):

ਕੋਰੋਨਾਵਾਇਰਸ ਕਾਰਨ ਦੇਸ਼ ਭਰ ‘ਚ ਸਕੂਲ, ਕਾਲਜ ਬੰਦ ਕਰ ਦਿੱਤੇ ਗਏ ਹਨ। ਇਸ ਵਾਇਰਸ ਦਾ ਅਸਰ ਹੁਣ ਆਵਾਜਾਈ ‘ਤੇ ਪੈ ਰਿਹਾ ਹੈ। ਜਿਸ ਦੌਰਾਨ ਭਾਰਤੀ ਰੇਲਵੇ ਵੱਲੋਂ ਕਈ ਟ੍ਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਤਾਜ਼ਾ ਜਾਣਕਾਰੀ ਮੁਤਾਬਕ ਅਟਾਰੀ-ਜਬਲਪੁਰ ਟਰੇਨ 1 ਅਪ੍ਰੈਲ ਤੱਕ ਤੇ ਦਿੱਲੀ-ਪਠਾਨਕੋਟ ਮੇਲ ਨੂੰ 30 ਮਾਰਚ ਤੱਕ ਰੱਦ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੇ ਬੁਕਿੰਗ ਘਟਣ ਦੇ ਚਲਦਿਆਂ ਇਹ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜਨਰਲ ਟਿਕਟਾਂ ਦੀ ਸੇਲ 28 ਤੋਂ 30 ਪ੍ਰਤੀਸ਼ਤ ਘਟ ਗਈ ਹੈ।

ਇਸ ਤੋਂ ਇਲਾਵਾ ਫਿਰੋਜ਼ਪੁਰ ਡਵੀਜ਼ਨ ਨੂੰ ਵੀ ਕੋਰੋਨਾ ਦੀ ਵੱਡੀ ਮਾਰ ਪਈ ਹੈ। ਮਿਲੀ ਜਾਣਕਾਰੀ ਮੁਤਾਬਕ 1 ਮਾਰਚ ਤੋਂ 16 ਮਾਰਚ ਤੱਕ ਕਰੀਬ 3 ਲੱਖ 25 ਹਜ਼ਾਰ ਮੁਸਾਫ਼ਰਾਂ ਨੇ ਟਿਕਟਾਂ ਰੱਦ ਕਰਵਾ ਦਿੱਤੀਆਂ ਹਨ। ਫਿਰੋਜ਼ਪੁਰ ਡਵੀਜ਼ਨ ਨੇ ਰੱਦ ਹੋਈਆਂ ਟਿਕਟਾਂ ਦੇ 20 ਕਰੋੜ 79 ਲੱਖ ਰੁਪਏ ਤੋਂ ਵੱਧ ਦੀ ਰਕਮ ਵਾਪਸ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਦਿੱਲੀ ਤੋਂ ਪਠਾਨਕੋਟ ਕੈਂਟ ਜਾਣ ਵਾਲੀ ਰੇਲ ਗੱਡੀ ਧੌਲਾਧਾਰ ਐਕਸਪ੍ਰੈੱਸ 14035 ਨੂੰ ਰੱਦ ਕੀਤਾ ਜਾ ਚੁੱਕਾ ਹੈ।

 

ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੀਆਂ ਕੰਪਨੀਆਂ ਨੇ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦੀ ਸਹੂਲਤ ਮੁਹੱਈਆ ਕਰਵਾ ਰਹੀਆਂ ਹਨ। ਜਿਸ ਕਾਰਨ ਲੋਕ ਆਵਾਜਾਈ ਦਾ ਇਸਤੇਮਾਲ ਵੀ ਘੱਟ ਕਰ ਰਹੇ ਹਨ। ਪਿਛਲੇ ਦਿਨੀਂ ਵੀ ਮੱਧ ਰੇਲਵੇ ਨੇ 22 ਟਰੇਨਾਂ ਨੂੰ 31 ਮਾਰਚ ਤਕ ਰੱਦ ਕਰ ਦਿੱਤਾ।

ਜ਼ਿਕਰਯੋਗ ਹੈ ਕਿ ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 198,718 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 7,989 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ ‘ਚ 147 ਲੋਕਾਂ ‘ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਅਤੇ 3 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:
1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।