ਜਾਮੀਆ ਯੂਨੀਵਰਸਿਟੀ ਹਿੰਸਾ ਮਾਮਲਾ : ਦਿੱਲੀ ਪੁਲਿਸ ਵੱਲੋਂ ਲੋਕਾਂ ਦੀ ਤਸਵੀਰਾਂ ਕੀਤੀਆਂ ਸਾਂਝੀਆਂ

0
65
Share this post

 

 

29 ਜਨਵਰੀ  (5ਆਬ ਨਾਉ ਬਿਊਰੋ)

ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਵਿਚ ਹੋਈ ਹਿੰਸਾ ਦੇ ਮਾਮਲੇ ’ਚ ਦਿੱਲੀ ਪੁਲਿਸ ਵੱਲੋਂ ਉਨ੍ਹਾਂ ਲੋਕਾਂ ਦੀ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ ਜਿਨ੍ਹਾਂ ਦੇ ਹਿੰਸਾ ਵਿਚ ਸ਼ਾਮਲ ਹੋਣ ਦਾ ਸ਼ੱਕ ਹੈ। ਮਾਮਲੇ ਦੀ ਜਾਂਚ ਕਰ ਰਹੀ ਪੁਲਿਸ ਨੇ 70 ਲੋਕਾਂ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ।

ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੀਆਂ ਤਸਵੀਰਾਂ ਹਨ ਜਿਨ੍ਹਾਂ ਨੇ ਜਾਮਿਆ ਹਿੰਸਾ ਵਿਚ ਹਿੱਸਾ ਲਿਆ ਸੀ। ਨਾਲ ਹੀ ਦਿੱਲੀ ਪੁਲਿਸ ਨੇ ਇਨ੍ਹਾਂ ਦਾ ਸੁਰਾਗ ਦੇਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ।

15 ਦਸੰਬਰ ਨੂੰ ਹੋਈ ਸੀ ਘਟਨਾ

ਕਾਬਲੇਗੌਰ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਗਿਆ ਸੀ। ਇਸ ਦੌਰਾਨ ਰਾਹਗੀਰਾਂ ਦੇ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਤੋੜਫੋੜ ਕੀਤੀ ਗਈ ਸੀ।

ਇੰਨਾ ਹੀ ਨਹੀਂ ਸਰਕਾਰੀ ਬੱਸਾਂ ਨੂੰ ਅੱਗ ਤੱਕ ਲਾਈ ਗਈ ਸੀ। ਪ੍ਰਦਰਸ਼ਨ ਨੂੰ ਰੋਕਣ ਲਈ ਵਿਦਿਆਰਥੀਆਂ ਉਤੇ ਲਾਠੀਚਾਰਜ ਕੀਤਾ ਸੀ। 15 ਦਸੰਬਰ ਨੂੰ ਹੋਈ ਇਸ ਘਟਨਾ ਤੋਂ ਬਾਅਦ ਦਿੱਲੀ ’ਚ ਤਣਾਅ ਦਾ ਮਾਹੌਲ ਬਣ ਗਿਆ ਸੀ। ਇਸ ਘਟਨਾ ’ਚ 100 ਤੋਂ ਜਿਆਦਾ ਵਿਦਿਆਰਥੀ ਜਖਮੀ ਹੋਏ ਸਨ। ਇਸ ਵਿਚ ਵੱਡੀ ਗਿਣਤੀ ’ਚ ਵਿਦਿਆਰਥਣਾਂ ਵੀ ਸ਼ਾਮਲ ਹੋਈਆਂ ਸਨ।