ਜਿਲਾ ਪ੍ਰਸਾਸ਼ਨ ਵੱਲੋਂ ਪਟਾਖੇ ਵੇਚਣ ਵਾਲਿਆਂ ਦੇ ਕੱਢੇ ਗਏ ਡਰਾਅ

ਵਧੀਕ ਡਿਪਟੀ ਕਮਿਸ਼ਨ ਸ੍ਰੀ ਹਿਮਾਂਸ਼ੂ ਅਗਰਵਾਲ ਪਟਾਖਾ ਵਪਾਰੀਆਂ ਦੇ ਡਰਾਅ ਕੱਢਦੇ ਹੋਏ। ਨਾਲ ਹਨ ਸ੍ਰੀ ਸੰਦੀਪ ਮਲਿਕ ਏ.ਡੀ.ਸੀ.ਪੀ. ਅਤੇ ਸ: ਜਗਮੋਹਨ ਸਿੰਘ ਡੀ.ਸੀ.ਪੀ.

0
124
Share this post

 

ਅੰਮ੍ਰਿਤਸਰ, 10 ਅਕਤੂਬਰ (5ਆਬ ਨਾਉ ਬਿਊਰੋ)

ਅੱਜ ਸਥਾਨਕ ਬੱਚਤ ਭਵਨ ਦੇ ਮੀਟਿੰਗ ਹਾਲ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਹਿਮਾਂਸ਼ੂ ਅਗਰਵਾਲ ਅੰਮ੍ਰਿਤਸਰ ਦੀ ਹਾਜ਼ਰੀ ਵਿੱਚ ਪਟਾਖੇ ਵੇਚਣ ਵਾਲਿਆਂ ਦੇ ਡਰਾਅ ਪਾਰਦਰਸ਼ੀ ਢੰਗ ਨਾਲ ਕੱਢੇ ਗਏ। ਇਸ ਮੌਕੇ ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਸ੍ਰੀ ਸੰਦੀਪ ਮਲਿਕ ਏ.ਡੀ.ਸੀ.ਪੀ., ਸ: ਜਗਮੋਹਨ ਸਿੰਘ ਡੀ.ਸੀ.ਪੀ. ਲਾਅ ਐਂਡ ਆਰਡਰ, ਸ੍ਰੀਮਤੀ ਪਰਵਿੰਦਰ ਕੌਰ ਏ.ਸੀ.ਪੀ., ਸ੍ਰੀ ਪਰਮਿੰਦਰ ਕੁਮਾਰ ਈ.ਓ. ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਟਾਖਾ ਵਪਾਰੀ ਹਾਜ਼ਰ ਸਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸ੍ਰੀ ਅਗਰਵਾਲ ਨੇ ਦੱਸਿਆ ਕਿ ਪਟਾਖਾ ਵਪਾਰੀਆਂ ਵੱਲੋਂ 1201 ਬਿਨੈਪੱਤਰ ਪ੍ਰਾਪਤ ਹੋਏ ਸਨ। ਉਨ•ਾਂ ਕਿਹਾ ਕਿ ਮਾਨਯੋਗ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਿਰਫ 10 ਡਰਾਅ ਕੱਢੇ ਜਾਣੇ ਹਨ। ਉਨ•ਾਂ ਦੱਸਿਆ ਕਿ ਸਟਾਲਾਂ ਦੇ ਲਾਇਸੰਸ ਵਧੀਕ ਡਿਪਟੀ ਕਮਿਸ਼ਨਰ ਆਫ ਪੁਲਿਸ ਦੇ ਦਫ਼ਤਰ ਪਾਸੋਂ ਪ੍ਰਾਪਤ ਹੋਣਗੇ ਅਤੇ ਇਹ ਲਾਇਸੰਸ ਧਾਰਕ ਸੋਮਵਾਰ ਤੋਂ ਆਪਣੇ ਸਟਾਲ ਨਿਊ ਅੰਮ੍ਰਿਤਸਰ ਦੀ ਗਰਾਉਂਡ ਵਿਖੇ ਲਗਾ ਸਕਣਗੇ।
ਸ੍ਰੀ ਅਗਰਵਾਲ ਨੇ ਪਟਾਖਾ ਵਪਾਰੀਆਂ ਨੂੰ ਕਿਹਾ ਕਿ ਉਹ ਪਟਾਖੇ ਵੇਚਣ ਵਾਲੀ ਜਗ•ਾਂ ਤੇ ਪੂਰੀ ਸਾਵਧਾਨੀ ਵਰਤਣ ਅਤੇ ਸਕਰਾਰ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਤੇ ਨਿਯਮਾਂ ਦੀ ਪਾਲਣਾ ਕਰਨ।
ਇਸ ਮੌਕੇ ਸ੍ਰੀ ਸੰਦੀਪ ਮਲਿਕ ਏ.ਡੀ.ਸੀ.ਪੀ. ਨੇ ਦੱਸਿਆ ਕਿ ਪਟਾਖੇ ਵੇਚਣ ਵਾਲੀ ਜਗ•ਾਂ ਤੇ ਸੁਰੱਖਿਆ ਦੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।  ਉਨ•ਾਂ ਦੱਸਿਆ ਕਿ ਕੇਵਲ ਲਾਇਸੰਸ ਧਾਰਕਾਂ ਨੂੰ ਹੀ ਪਟਾਖੇ ਵੇਚਣ ਦੀ ਆਗਿਆ ਹੋਵੇਗੀ ਅਤੇ ਬਗੈਰ ਲਾਇਸੰਸ ਤੋਂ ਪਟਾਖੇ ਵੇਚਣ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਕੈਪਸ਼ਨ