ਦੁਬਈ ‘ਚ ਸਥਿਤ ਸਾਊਦੀ ਅਰਾਮਕੋ ਕੇਂਦਰ ‘ਚ ਲੱਗੀ ਅੱਗ

0
84
Share this post

 

ਦੁਬਈ — 14 ਸਤੰਬਰ:  (5ਆਬ ਨਾਉ ਬਿਊਰੋ)

ਸਾਊਦੀ ਦੀ ਮੀਡੀਆ ਰਿਪੋਰਟ ਮੁਤਾਬਕ ਦੇਸ਼ ਦੇ ਪੂਰਬੀ ਹਿੱਸੇ ‘ਚ ਸਥਿਤ ਸਾਊਦੀ ਅਰਾਮਕੋ ਕੇਂਦਰ ‘ਚ ਧਮਾਕਾ ਹੋਣ ਅਤੇ ਅੱਗ ਲੱਗਣ ਦੀ ਖਬਰ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗਾ। ਇਹ ਸਾਊਦੀ ਅਰਬ ਦੀ ਰਾਸ਼ਟਰੀ ਪੈਟ੍ਰੋਲੀਅਮ ਅਤੇ ਕੁਦਰਤੀ ਗੈਸ ਕੰਪਨੀ ਹੈ। ਇਹ ਸਾਊਦੀ ਅਰਬ ਦੀ ਸਭ ਤੋਂ ਵੱਡੀ ਤੇਲ ਕੰਪਨੀ ਹੈ।

ਆਨਲਾਈਨ ਵੀਡੀਓ ‘ਚ ਭਿਆਨਕ ਅੱਗ ਲੱਗੀ ਦੇਖੀ ਜਾ ਸਕਦੀ ਹੈ ਤੇ ਵੀਡੀਓ ‘ਚ ਗੋਲੀਆਂ ਚੱਲਣ ਦੀ ਆਵਾਜ਼ ਆ ਰਹੀ ਹੈ। ਸਾਊਦੀ ਅਰਬ ਦੀ ਸਰਕਾਰੀ ਮੀਡੀਆ ਨੇ ਅਜੇ ਇਸ ਘਟਨਾ ਦੀ ਰਿਪੋਰਟ ਨਹੀਂ ਦਿੱਤੀ। ਅਰਾਮਕੋ ਅਤੇ ਸਾਊਦੀ ਅਰਬ ਦੇ ਅਧਿਕਾਰੀਆਂ ਨੇ ਅਜੇ ਤਕ  ਇਸ ‘ਤੇ ਕੋਈ ਟਿੱਪਣੀ ਨਹੀਂ ਕੀਤੀ। ਜ਼ਿਕਰਯੋਗ ਹੈ ਕਿ ਅਰਾਮਕੋ ਨੂੰ ਅੱਤਵਾਦੀ ਨਿਸ਼ਾਨਾ ਬਣਾਉਂਦੇ ਰਹਿੰਦੇ ਹਨ। ਅਲ ਕਾਇਦਾ ਦੇ ਆਤਮਘਾਤੀ ਹਮਲਾਵਰਾਂ ਨੇ ਫਰਵਰੀ 2006 ‘ਚ ਇਸ ਤੇਲ ਕੰਪਨੀ ‘ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਉਹ ਅਸਫਲ ਰਹੇ ਸਨ।