ਪਰਾਲੀ ਦੇ ਪ੍ਰਬੰਧਨ ਲਈ ਨਵੇਂ ਢੰਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ-ਅਗਰਵਾਲ

ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਸ਼ਾਬਾਸ਼ ਦੇਣ ਲਈ ਖੇਤਾਂ ਤੱਕ ਪੁੱਜੇ ਪ੍ਰਿੰਸੀਪਲ ਸਕੱਤਰ ਕਿਸਾਨਾਂ ਨੂੰ ਦਿੱਤੇ ਗਏ ਸੰਦਾਂ ਦਾ ਕੀਤਾ ਮੁਆਇਨਾ ਪਰਾਲੀ ਨੂੰ ਅੱਗ ਲਾਉਣ ਨਾਲ ਪੈਦਾ ਹੁੰਦੀਆਂ ਨੇ ਭਿਆਨਕ ਬਿਮਾਰੀਆਂ

0
775
ਸ੍ਰੀ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਿਲ•ਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ। ਬਲਾਕ ਹਰਸ਼ਾ ਛੀਨਾ ਵਿਖੇ ਸ੍ਰੀ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮਸ਼ੀਨਰੀ ਦੇਖਦੇ ਹੋਏ । ਨਾਲ ਸ੍ਰੀ ਹਿਮਾਂਸ਼ੂ ਅਗਰਵਾਲ ਅਤੇ ਸ੍ਰ ਦਲਬੀਰ ਸਿੰਘ ਛੀਨਾ।
Share this post

 

ਅੰਮ੍ਰਿਤਸਰ, 10 ਅਕਤੂਬਰ (5ਆਬ ਨਾਉ ਬਿਊਰੋ)

ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨੂੰ ਸਾਬਾਸ਼ ਦੇਣ ਲਈ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਸ੍ਰੀ ਅਨੁਰਾਗ ਅਗਰਵਾਲ ਅੱਜ ਕਿਸਾਨਾਂ ਦੇ ਖੇਤਾਂ ਤੱਕ ਪੁੱਜੇ। ਸ੍ਰੀ ਅਗਰਵਾਲ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਅਤੇ ਮੁੱਖ ਖੇਤੀਬਾੜੀ ਅਫਸਰ ਦੇ ਨਾਲ ਪਿੰਡ ਮੱਲੂ ਨੰਗਲ ਬਲਾਕ ਹਰਸ਼ਾ ਛੀਨਾ ਅਤੇ ਮਜੀਠਾ ਬਲਾਕ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਉਨ•ਾਂ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਮੁਹੱਈਆ ਕਰਵਾਈਆਂ ਗਈਆਂ ਮਸ਼ੀਨਾਂ ਨੂੰ ਦੇਖਿਆ। ਸ੍ਰੀ ਅਗਰਵਾਲ ਨੇ ਪਰਾਲੀ ਨਾ ਸਾੜਣ ਵਾਲੇ ਕਿਸਾਨਾਂ ਦੀ ਹੌਸਲਾ ਅਫਜਾਈ ਕੀਤੀ। ਉਨ•ਾਂ ਨੇ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ਤੇ ਦਿੱਤੀ ਗਈ ਸਟਰਾਅ ਮੈਨੇਜਮੈਂਟ ਸਬੰਧੀ ਮਸ਼ੀਨਰੀ ਦਾ ਖੇਤਾਂ ਵਿੱਚ ਜਾ ਮੁਆਇਨਾ ਕੀਤਾ। ਉਨ•ਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਸਟਰਾਅ ਮੈਨੇਜਮੈਂਟ ਸਬੰਧੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਜਮੀਨ ਵਿੱਚ ਹੀ ਮਿਲਾਇਆ ਜਾਵੇ ਤਾਂ ਜੋ ਅੱਗੇ ਲੱਗਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ ਅਤੇ ਜਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਤਾਂ ਜੋ ਫਸਲਾਂ ਦਾ ਵਧੇਰੇ ਝਾੜ ਪ੍ਰਾਪਤ ਕਰਕੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।
ਜਿਲੇ• ਵਿੱਚ  ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਦਮ ਚੁੱਕਦਿਆਂ ਬੀਤੀ ਸ਼ਾਮ ਸ੍ਰੀ ਅਨੁਰਾਗ ਅਗਰਵਾਲ ਪ੍ਰਿੰਸੀਪਲ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਜਿਲ•ਾ ਅਧਿਕਾਰੀਆਂ ਨਾਲ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਮੁੱਦੇ ‘ਤੇ ਵੱਖ-ਵੱਖ ਵਿਭਾਗਾਂ  ਨਾਲ ਮੀਟਿੰਗ ਕੀਤੀ ।  ਇਸ ਮੀਟਿੰਗ ਵਿੱਚ ਅਧਿਕਾਰੀਆਂ ਤੋਂ ਇਲਾਵਾ ਕਿਸਾਨ ਆਗੂਆਂ ਨੇ ਵੀ ਭਾਗ ਲਿਆ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਕਿ ਪਰਾਲੀ ਦੇ ਪ੍ਰਬੰਧਨ ਲਈ ਨਵੇਂ ਢੰਗਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਸਬਸਿਡੀ ਤੇ ਸੰਦ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਪਰਾਲੀ ਨੂੰ ਸਾੜਣ ਨਾਲ ਕਈ ਤਰ•ਾਂ ਦੀਆਂ ਭਿਆਨਕ ਬਿਮਾਰੀਆਂ ਪੈਦਾ ਹੋ ਰਹੀਆਂ ਹਨ ਜਿਸ ਨਾਲ ਕਈ ਕੀਮਤੀ ਜਾਨਾਂ ਅਜਾਂਈ ਚਲੀਆਂ ਜਾਂਦੀਆਂ  ਹਨ। ਸ੍ਰੀ ਅਗਰਵਾਲ ਨੇ ਦੱਸਿਆ ਕਿ ਜਿਹੜੇ ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿੱਚ ਪਰਾਲੀ ਨੂੰ ਅੱਗ ਨਹੀਂ ਲਗਾਈ ਜਾਂਦੀ ਉਨ•ਾਂ ਦੀ ਫਸਲ ਦਾ ਝਾੜ ਵੀ ਵਧੇਰੇ ਹੁੰਦਾ ਹੈ ਅਤੇ ਪੈਸਟੀਸਾਈਡ ਦਵਾਈਆਂ ਦੀ ਵਰਤੋਂ ਵੀ ਘੱਟ ਹੁੰਦੀ ਹੈ।
ਇਸ ਮੌਕੇ ਸ੍ਰੀ ਅਗਰਵਾਲ ਵੱਲੋਂ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਗਈਆਂ ਅਤੇ ਉਨ•ਾਂ ਨੂੰ ਭਰੋਸਾ ਦਿੱਤਾ ਕਿ ਸਰਕਾਰ ਵੱਧ ਤੋਂ ਵੱਧ ਉਨ•ਾਂ ਦੀ ਸਹਾਇਤਾ ਕਰੇਗੀ। ਮੀਟਿੰਗ ਦੌਰਾਨ ਕੁਝ ਕਿਸਾਨਾਂ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਨਾ ਲਾਉਣ ਕਰਕੇ ਉਨ•ਾਂ ਦਾ ਬਹੁਤ ਫਾਇਦਾ ਹੋਇਆ ਹੈ ਅਤੇ ਧਰਤੀ ਦੀ ਉਪਜਾਊ ਸ਼ਕਤੀ ਵਿੱਚ ਵੀ ਚੋਖਾ ਵਾਧਾ ਹੋਇਆ  ਹੈ। ਕੁਝ ਕਿਸਾਨਾਂ ਵੱਲੋਂ ਸ੍ਰੀ ਅਗਰਵਾਲ ਨੂੰ ਸਹੀ ਰੇਟਾਂ ਤੇ ਮਸ਼ੀਨਰੀ ਉਪਲਬੱਧ ਕਰਵਾਉਣ ਬਾਰੇ ਕਿਹਾ ਗਿਆ ਜਿਸ ਦੇ ਸਬੰਧ ਵਿੱਚ ਉਨ•ਾਂ ਦੱਸਿਆ ਕਿ ਸਮੇਂ ਸਿਰ ਉਨ•ਾਂ ਨੂੰ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਅਗਰਵਾਲ  ਨੇ ਝੋਨੇ ਦੀ ਪਰਾਲੀ ਨਾ ਸਾੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ  ਕਿ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਹਰ ਅਧਿਕਾਰੀ ਦੀ ਭੂਮਿਕਾ ਨਿਭਾਉਣ ਦੀ ਕਾਰਜਯੋਜਨਾ ਤਿਆਰ ਕਰਨ ਅਤੇ ਕੰਮ ਨੂੰ ਸਹੀ ਢੰਗ ਨਾਲ ਲਾਗੂ ਕਰਨ ਲਈ ਯੋਗ ਸੰਚਾਰ ਅਤੇ ਫੀਡਬੈਕ ਨੂੰ ਯਕੀਨੀ ਬਣਾਇਆ ਜਾਵੇ।    ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਹਰੇਕ ਬਲਾਕ ਦੇ ਦੋ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਜਿਸ ਨੂੰ ਬਿਨਾਂ ਅੱਗ ਲਗਾਏ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਿਚ ਸਹਾਇਤਾ ਕਰਨ ਲਈ ਜਲਦੀ ਤੋਂ ਜਲਦੀ ਸੰਦ  ਮੁਹੱਈਆ ਕਰਵਾਏ ਜਾਣ।
ਇਸ ਮੀਟਿੰਗ ਵਿੱਚ ਸ੍ਰੀ ਵਿਕਾਸ ਹੀਰਾ, ਸ੍ਰੀ ਸ਼ਿਵਰਾਜ ਸਿੰਘ ਬੱਲ, ਸ੍ਰੀ ਦੀਪਕ ਭਾਟੀਆ, ਸ੍ਰੀਮਤੀ ਸੁਮਿਤ ਮੁਦ ਸਾਰੇ ਐਸ:ਡੀ:ਐਮਜ਼, ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ, ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਸ਼ਿਕਾਇਤਾਂ,  ਸ੍ਰ ਦਲਬੀਰ ਸਿੰਘ ਛੀਨਾ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕੇਸ਼ ਕੁਮਾਰ ਜਿਲ•ਾ ਮਾਲ ਅਫਸਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।