ਪੜਤਾਲ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਨਾਮਜ਼ਦਗੀ ਕਾਗਜ਼ ਹੋਏ ਰੱਦ

0
262
Share this post

ਬਠਿੰਡਾ: 30 ਅਪ੍ਰੈਲ, (ਪੰਜਆਬ ਨਾਓ ਬਿਓਰੋ), ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਮਜ਼ਦਗੀ ਕਾਗ਼ਜ਼ ਰੱਦ ਹੋ ਗਏ ਹਨ। ਬਾਦਲ ਨੇ ਬਠਿੰਡਾ ਤੋਂ ਚੋਣ ਲੜ ਰਹੀ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਏ ਸਨ, ਪਰ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਦੌਰਾਨ ਅੱਜ 74 ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋ ਗਏ ਹਨ, ਜਿਨ੍ਹਾਂ ਉਮੀਦਵਾਰਾਂ ਦੇ ਕਾਗ਼ਜ਼ ਰੱਦ ਹੋਏ ਹਨ, ਉਨ੍ਹਾਂ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਲ ਹਨ। ਤੁਹਾਨੂੰ ਦੱਸ ਦਈਏ ਕਿ ਬਾਦਲ ਨੇ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗ਼ਜ਼ ਦਾਖਲ ਕੀਤੇ ਸਨ, ਪਰ ਚਰਚਾ ਇਹ ਵੀ ਸੀ ਕਿ ਹਰਸਿਮਰਤ ਦੀ ਤਾਂ ਸਾਬਕਾ ਮੁੱਖਮੰਤਰੀ ਪ੍ਰਕਾਸ਼ ਸਿੰਘ ਬਾਦਲ ਖ਼ੁਦ ਚੋਣ ਲੜ ਸਕਦੇ ਹਨ। ਹੁਣ ਬਾਦਲ ਦੇ ਕਾਗ਼ਜ਼ ਰੱਦ ਹੋਣ ਕਾਰਨ ਇਨ੍ਹਾਂ ਚਰਚਾਵਾਂ ਨੂੰ ਵੀ ਠੱਲ੍ਹ ਪੈ ਗਈ ਹੈ। ਪੰਜਾਬ ਦੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦਾਅਵਾ ਕੀਤਾ ਸੀ ਕਿ ਜੋ ਹਾਲਾਤ ਬਣ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹਰਸਿਮਰਤ ਕੌਰ ਬਾਦਲ ਦੀ ਥਾਂ ਖ਼ੁਦ ਚੋਣ ਲੜ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਸਿਰਫ ਸਿਆਸੀ ਚਾਲ ਹੈ ਤੇ ਐਨ ਮੌਕੇ ਉਤੇ ਹਰਸਿਮਰਤ ਬਾਦਲ ਦੀ ਥਾਂ ਵੱਡੇ ਬਾਦਲ ਮੈਦਾਨ ਵਿਚ ਨਿੱਤਰ ਸਕਦੇ ਹਨ। ਕਿਉਂਕਿ ਅਕਾਲੀ ਦਲ ਕੋਲ ਹੋਰ ਚਾਰਾ ਨਹੀਂ ਹੈ। ਬਠਿੰਡਾ ਸੀਟ ਹੱਥੋਂ ਖੁੱਸਣ ਤੋਂ ਬਚਾਉਣ ਲਈ ਅਕਾਲੀ ਦਲ ਕਿਸੇ ਹੱਦ ਤੱਕ ਵੀ ਜਾ ਸਕਦਾ ਹੈ।