ਪੰਘੂੜੇ ਵਿੱਚ ਆਇਆ ਇਕ ਹੋਰ ਨੰਨਾ, ਰੈੱਡ ਕਰਾਸ ਦੇ ਪੰਘੂੜੇ ਨੇ ਬਚਾਈ 172 ਬੱਚਿਆਂ ਦੀ ਜਾਨ

172 ਬੱਚਿਆਂ ਵਿਚੋਂ 145 ਲੜਕੀਆਂ ਅਤੇ 27 ਲੜਕੇ

0
64
ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਰੈਡ ਕਰਾਸ ਦੇ ਪੰਘੂੜੇ ਵਿੱਚ ਆਏ ਬੱਚਿਆਂ ਨੂੰ ਪ੍ਰਾਪਤ ਕਰਦੇ ਹੋਏ। ਨਾਲ ਹਨ ਕਾਰਜਕਾਰੀ ਸਕੱਤਰ ਰੈਡ ਕਰਾਸ ਸ੍ਰੀ ਰਣਧੀਰ ਸਿੰਘ ਅਤੇ ਸ਼ਿਸ਼ੂਪਾਲ
Share this post

 

ਅੰਮ੍ਰਿਤਸਰ, 27 ਨਵੰਬਰ (5ਆਬ ਨਾਉ ਬਿਊਰੋ)

ਜਿਲ•ਾ ਪ੍ਰਸਾਸ਼ਨ ਵੱਲੋਂ ਸਾਲ 2008 ਵਿੱਚ  ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 172 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। 20 ਨਵੰਬਰ ਨੂੰ ਕਰੀਬ ਰਾਤ 11:30 ਵਜੇ ਇਕ ਅਨਜਾਨ ਵਿਅਕਤੀ ਇਕ ਨਵੇਂ ਜਨਮੇ ਲੜਕੇ ਨੂੰ ਪੰਘੂੜੇ ਵਿੱਚ ਛੱਡ ਗਿਆ।  ਇਨ•ਾਂ ਬੱਚਿਆਂ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਇਹ ਬੱਚਾ ਬਿਲਕੁਲ ਤੰਦਰੁਸਤ ਹੈ।
ਸ੍ਰੀਮਤੀ ਅਨਮਜੋਤ ਕੌਰ ਸਹਾਇਕ ਕਮਿਸ਼ਨਰ ਜਨਰਲ ਵੱਲੋਂ ਇਸ ਬੱਚੇ ਨੂੰ ਪੰਘੂੜੇ ਵਿੱਚ ਪ੍ਰ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ। ਉਨ•ਾਂ ਨੇ ਦੱਸਿਆ ਕਿ ਰੈੱਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 172 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।  ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚਿਆਂ ਦੀ ਮੈਡੀਕਲ ਜਾਂਚ ਪਾਰਵਤੀ ਦੇਵੀ ਹਸਪਤਾਲ ਵਿਖੇ ਕਰਵਾਈ ਜਾਂਦੀ ਹੈ ਅਤੇ ਹਸਪਤਾਲ ਵੱਲੋਂ ਕੋਈ ਵੀ ਫੀਸ ਨਹੀਂ ਲਈ ਜਾਂਦੀ ਅਤੇ ਬੱਚਿਆਂ ਦਾ ਸਾਰਾ ਇਲਾਜ ਮੁਫ਼ਤ ਵਿੱਚ ਕੀਤਾ ਜਾਂਦਾ ਹੈ।  ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ। ਹੁਣ ਤੱਕ ਪੰਘੂੜਾ ਸਕੀਮ ਤਹਿਤ ਇਨ•ਾਂ ਬੱਚਿਆਂ ਦੇ ਆਉਣ ਨਾਲ  ਬੱਚਿਆਂ ਦੀ ਗਿਣਤੀ 172 ਹੋ ਗਈ ਹੈ, ਜਿਨ•ਾਂ ਵਿਚ 145 ਲੜਕੀਆਂ ਅਤੇ 27 ਲੜਕੇ ਸ਼ਾਮਿਲ ਹਨ। ਉਨ•ਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ    www.care.nic.in ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।   ਇਸ ਮੌਕੇ ਕਾਰਜਕਾਰੀ ਸਕੱਤਰ ਰੈਡ ਕਰਾਸ ਸ੍ਰੀ ਰਣਧੀਰ ਸਿੰਘ ਅਤੇ ਸ਼ਿਸ਼ੂਪਾਲ ਵੀ ਹਾਜ਼ਰ ਸਨ।