ਪੰਜਾਬ ‘ਚ ਨਿੱਜੀ ਤੇ ਸਰਕਾਰੀ ਬੱਸਾਂ ਬੰਦ,10 ਤੇ 12ਵੀਂ ਦੇ ਇਮਤਿਹਾਨ ਮੁਲਤਵੀ, ਜਾਣੋ ਹੋਰ ਫੈਸਲੇ

0
83
Share this post

ਕੋਰੋਨਾ ਵਾਇਰਸ ਨੂੰ ਨਜਿੱਠਣ ਲਈ ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੈ ਕਿਜਾਬ ਵਿਚ ਕੱਲ ਤੋਂ ਨਿਜੀ ਅਤੇ ਸਰਕਾਰੀ ਬੱਸਾਂ ਬੰਦ ਕਰ ਦਿੱਤੀਆ ਹਨ। ਬਾਜਾਰ ਵਿਚ ਆਟੋ ਰਿਕਸ਼ਾ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਪੰਜਾਬ ਸਾਰੇ ਹੋਟਲ –ਰੈਸਟੋਂਰੈਂਟ ਬੰਦ ਕਰ ਦਿੱਤੇ ਹਨ।  10 ਵੀਂ ਅਤੇ 12 ਵੀਂ ਜੇ ਇਮਤਿਹਾਨਾਂ ਕੋਰੋਨਾ ਵਾਇਰਸ ਕਾਰਨ ਮੁਲਤਵੀ ਕਰ ਦਿੱਤੇ ਹਨ। ਇਸ ਤੋਂ ਇਲਾਵਾ ਕਮਿਸ਼ਨਰ, DC, SSP ਨੂੰ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ।

ਕੋਰੋਨਾ ਵਾਇਰਸ ਦਾ ਕਹਿਰ ਵਿਸ਼ਵ ਦੇ ਵੱਖ ਵੱਖ ਦੇਸ਼ਾਂ ਉਤੇ ਜਾਰੀ ਹੈ। ਜੇਕਰ ਗੱਲ ਭਾਰਤ ਦੀ ਕਰੀਏ ਇੱਥੇ ਵੀ 166 ਵਿਅਕਤੀ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ 3 ਵਿਅਕਤੀਆ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਚੁੱਕੀ ਹੈ। ਇਸ ਕੋਰੋਨਾ ਦੇ ਕਹਿਰ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੋਰੋਨਾ ਤੋਂ ਬਚਣ ਲਈ ਵੱਡੇ ਫੈਸਲੇ ਕੀਤੇ ਹਨ।

ਪੰਜਾਬ ਸਰਕਾਰ ਦਾ ਵੱਡਾ ਫੈਸਲਾ ਹੈ ਕਿ ਪੰਜਾਬ ਵਿਚ ਅੱਜ ਰਾਤ 12 ਵਜੋਂ ਤੋਂ ਨਿਜੀ ਅਤੇ ਸਰਕਾਰੀ ਬੱਸਾਂ ਬੰਦ ਕਰ ਦਿੱਤੀਆ ਹਨ। ਬਾਜਾਰ ਵਿਚ ਆਟੋ ਰਿਕਸ਼ਾ ਉਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਦਾ ਮਤਲਬ ਜਨਤਕ ਆਵਾਜਾਈ ਉੱਤੇ ਸਰਕਾਰ ਨੇ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਲੋਕਾ ਦੀ ਸੁਰੱਖਿਆ ਨੂੰ ਲੈ ਕੇ ਇਹ ਫੈਸਲਾ ਲਿਆ ਹੈ।

ਸਲਾਨਾ ਪਰੀਖਿਆਵਾਂ ਮਲਤਵੀ ਕਰਨ ਸਬੰਧੀ।

ਪੰਜਾਬ ਸਰਕਾਰ ਨੇ ਪੰਜਾਬ ਸਾਰੇ ਹੋਟਲ –ਰੈਸਟੋਂਰੈਂਟ ਬੰਦ ਕਰ ਦਿੱਤੇ ਹਨ। ਇਸ ਤੋਂ ਇਲਾਵਾ ਵਿਆਹ ਸਮਾਗਮ ਜਾਂ ਕਿਸੇ ਹੋਰ ਵੀ ਸਮਾਗਮਾਂ ਵਿਚ ਸਿਰਫ 20 ਲੋਕਾਂ ਦਾ ਹੀ ਇਕੱਠ ਹੋ ਸਕਦਾ ਹੈ।ਇਸ ਤੋਂ ਇਲਾਵਾ ਸਰਕਾਰ ਨੇ ਬੈਂਕੁਇਟ ਹਾਲ, ਮੈਰਿਜ ਪੈਲੇਸ ਬੰਦ ਕਰ ਦਿੱਤੇ ਗਏ ਹਨ।

ਕੋਰੋਨਾ ਵਾਇਰਸ ਨੂੰ ਨਜਿੱਠਣ ਲਈ ਕਮਿਸ਼ਨਰ, DC, SSP ਨੂੰ ਆਪਣਾ ਸਟੇਸ਼ਨ ਨਾ ਛੱਡਣ ਦੇ ਹੁਕਮ ਜਾਰੀ ਕੀਤੇ ਹਨ। ਜੇਕਰ ਕੋਰੋਨਾ ਵਾਇਰਸ ਦਾ ਮਰੀਜ ਆਉਦਾ ਹੈ ਤਾਂ ਪ੍ਰਸ਼ਾਸਨ ਚੌਕਸ ਰਹੇ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪੰਜਾਬ ਵਿਚ 10 ਵੀਂ ਅਤੇ 12 ਵੀਂ ਜੇ ਇਮਤਿਹਾਨਾਂ ਕੋਰੋਨਾ ਵਾਇਰਸ ਕਾਰਨ ਰੱਦ ਕਰ ਦਿੱਤਾ ਹੈ। ਸਰਕਾਰ ਨੇ ਕੋਰੋਨਾ ਵਾਇਰਸ ਤੋਂ ਬਚਾਅ ਲਈ ਇਕੱਠ ਕਰਨ ਉੱਤੇ ਵੀ ਰੋਕ ਲਗਾਈ ਹੈ।

ਸਲਾਨਾ ਪਰੀਖਿਆਵਾਂ ਮਲਤਵੀ ਕਰਨ ਸਬੰਧੀ।