ਮੋਦੀ ਤੇ ਸ਼ਾਹ ਨਾਲ ਚੋਣ ਕਮਿਸ਼ਨ ਦੀ ‘ਲਿਹਾਜ਼ਦਾਰੀ’ ਦਾ ਸੁਪਰੀਮ ਕੋਰਟ ਨੇ ਲਿਆ ਸਖਤ ਨੋਟਿਸ

0
218
Share this post

ਦਿੱਲੀ: 30 ਅਪ੍ਰੈਲ, (ਪੰਜਆਬ ਨਾਓ ਬਿਓਰੋ), ਸੁਪਰੀਮ ਕੋਰਟ ਨੇ ਕਾਂਗਰਸ ਸੰਸਦ ਮੈਂਬਰ ਸੁਸ਼ਮਿਤਾ ਦੇਵ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਚੋਣ ਕਮਿਸ਼ਨ ਨੂੰ ਨੋਟਸ ਜਾਰੀ ਕੀਤਾ ਹੈ। ਦਰਅਸਲ, ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਖ਼ਿਲਾਫ਼ ਕਥਿਤ ਤੌਰ ‘ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਵੀਰਵਾਰ 2 ਮਈ ਨੂੰ ਹੋਵੇਗੀ। ਕਾਂਗਰਸ ਨੇ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਚ ਕਿਹਾ ਕਿ ਚੋਣ ਕਮਿਸ਼ਨ ਨੇ ਮੋਦੀ ਅਤੇ ਅਮਿਤ ਸ਼ਾਹ ਖ਼ਿਲਾਫ਼ ਕਥਿਤ ਚੋਣ ਜ਼ਾਬਤੇ ਦੀ ਉਲੰਘਣਾ ਮਾਮਲੇ ‘ਚ ਕਾਰਵਾਈ ਨਹੀਂ ਕੀਤੀ ਹੈ। ਕਾਂਗਰਸ ਵੱਲੋਂ ਕੋਰਟ ‘ਚ ਪੇਸ਼ ਵਕੀਲ ਅਭਿਸ਼ੇਕ ਮਨੂ ਸਿੰਧਵੀ ਨੇ ਅਦਾਲਤ ‘ਚ ਕਿਹਾ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਦੀ ਸ਼ਿਕਾਇਤ ‘ਤੇ ਕੋਈ ਸੁਣਵਾਈ ਨਹੀਂ ਕੀਤੀ ਹੈ। ਜਿਸ ਕਾਰਨ ਪਾਰਟੀ ਨੂੰ ਸੁਪਰੀਮ ਕੋਰਟ ‘ਚ ਆਉਣਾ ਪਿਆ। ਕਾਂਗਰਸ ਦੇ ਦੋਸ਼ ਲਾਇਆ ਹੈ ਕਿ ਮੋਦੀ ਅਤੇ ਅਮਿਤ ਸ਼ਾਹ ਨੇ ਭੜਕਾਊ ਭਾਸ਼ਣ ਦਿੱਤੇ ਹਨ। ਨਾਲ ਹੀ ਫ਼ੌਜ ਵੱਲੋਂ ਕੀਤੀ ਗਈ ਕਾਰਵਾਈ ਦਾ ਜ਼ਿਕਰ ਕਰਦੇ ਹੋਏ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੋਣਾਂ ਦੇ ਦਿਨ ਰੈਲੀ ਕੱਢੀ ਸੀ।