ਮੋਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ ‘ਚ 21 ਟੈਕਸ ਅਧਿਕਾਰੀਆਂ ਨੂੰ ਜਬਰਨ ਕੀਤਾ ਰਿਟਾਇਰ

0
36
Share this post

 

ਨਵੀਂ ਦਿੱਲੀ — 26 ਨਵੰਬਰ (5ਆਬ ਨਾਉ ਬਿਊਰੋ)

ਮੋਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ ‘ਚ 21 ਟੈਕਸ ਅਧਿਕਾਰੀਆਂ ਨੂੰ ਜਬਰਨ ਰਿਟਾਇਰ ਕਰ ਦਿੱਤਾ ਹੈ। ਸਰਕਾਰ ਨੇ ਪੰਜਵੀਂ ਵਾਰ ਭ੍ਰਿਸ਼ਟ ਅਧਿਕਾਰੀਆਂ ਨੂੰ ਸਿਸਟਮ ਤੋਂ ਬਾਹਰ ਕੱਢਣ ਦੀ ਘੋਸ਼ਣਾ ਕੀਤੀ ਹੈ। ਵਿੱਤੀ ਮੰਤਰਾਲੇ ਦੇ ਸੂਤਰਾਂ ਮੁਤਾਬਕ ਸਰਕਾਰ ਨੇ ਭ੍ਰਿਸ਼ਟਾਚਾਰ ਅਤੇ ਹੋਰ ਗਲਤ ਕੰਮਾਂ ‘ਚ ਸ਼ਾਮਲ ਅਧਿਕਾਰੀਆਂ ਨੂੰ ਫੜਨ ਲਈ ਇਕ ਮੁਹਿੰਮ ਚਲਾਈ ਹੋਈ ਹੈ ਅਤੇ ਅਜਿਹੇ ਭ੍ਰਿਸ਼ਟ ਅਧਿਕਾਰੀਆਂ ਨੂੰ ਸਜ਼ਾ ਦੇ ਤੌਰ ‘ਤੇ ਉਨ੍ਹ੍ਹਾਂ ਨੂੰ ਜ਼ਬਰਨ ਰਿਟਾਇਰ ਕੀਤਾ ਜਾ ਰਿਹਾ ਹੈ।