ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਮੋੜਿਆ

0
88
Share this post

 

ਸ਼੍ਰੀਨਗਰ : 24 ਅਗਸਤ  ( 5ਆਬ ਨਾਉ ਬਿਊਰੋ )

ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਸ ਮੋੜ ਦਿੱਤਾ। ਵਿਰੋਧੀ ਧਿਰਾਂ ਦੇ ਆਗੂ ਅੱਜ ਧਾਰਾ 370 ਨਕਾਰਾ ਕੀਤੇ ਜਾਣ ਤੋਂ ਬਾਅਦ ਜੰਮੂਕਸ਼ਮੀਰ ਦਾ ਦੌਰਾ ਕਰਨ ਵਾਲੇ ਸੀ। 
ਵਫ਼ਦ ‘ਚ ਰਾਹੁਲ ਗਾਂਧੀ ਤੋਂ ਇਲਾਵਾ ਡੀਰਾਜਾਗੁਲਾਮ ਨਬੀ ਆਜ਼ਾਦਸ਼ਰਦ ਪਵਾਰਮਨੋਜ ਝਾਅ ਅਤੇ ਮਜੀਦ ਮੈਮਨ ਸ਼ਾਮਲ ਸਨ। ਜੰਮਕਸ਼ਮੀਰ ਦੇ ਸਥਾਨਕ ਪ੍ਰਸ਼ਾਸਨ ਨੇ ਸਾਰੇ ਲੀਡਰਾਂ ਨੂੰ ਆਪਣਾ ਦੌਰਾ ਰੱਦ ਕਰਨ ਦੀ ਸਲਾਹ ਦਿੱਤੀ ਸੀ। ਪ੍ਰਸ਼ਾਸਨ ਨੇ ਤਰਕ ਦਿੱਤਾ ਸੀ ਕਿ ਇਨ੍ਹਾਂ ਨਾਜ਼ੁਕ ਹਾਲਾਤ ਵਿੱਚ ਉਨ੍ਹਾਂ ਦੀ ਆਮਦ ਹੋਰਨਾਂ ਲਈ ਸਮੱਸਿਆ ਖੜ੍ਹੀ ਕਰ ਸਕਦੀ ਹੈ।