ਰਾਹੁਲ ਗਾਂਧੀ ਦੀ ਨਾਗਰਿਕਤਾ ‘ਤੇ ਉੱਠੇ ਸਵਾਲ , ਗ੍ਰਹਿ ਮੰਤਰਾਲੇ ਨੇ ਨੋਟਿਸ ਜਾਰੀ ਕਰ ਕੇ ਮੰਗਿਆ ਜਵਾਬ

0
232
Share this post

ਦਿੱਲੀ: 30 ਅਪ੍ਰੈਲ, (ਪੰਜਆਬ ਨਾਓ ਬਿਓਰੋ), ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਨਾਗਰਿਕਤਾ ਨੂੰ ਲੈ ਕੇ ਇੱਕ ਵਾਰ ਫਿਰ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਬੰਧੀ ਗ੍ਰਹਿ ਮੰਤਰਾਲੇ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਨਾਗਰਿਕਤਾ ਦੇ ਸੰਬੰਧ ‘ਚ ਸਥਿਤੀ ਸਪੱਸ਼ਟ ਕਰਨ ਲਈ ਨੋਟਿਸ ਭੇਜਿਆ ਹੈ। ਸੂਤਰਾਂ ਮੁਤਾਬਕ ਭਾਜਪਾ ਦੇ ਸੰਸਦ ਮੈਂਬਰ ਸੁਬਰਾਮਣੀਅਮ ਸਵਾਮੀ ਨੇ ਮੰਤਰਾਲੇ ਨੂੰ ਚਿੱਠੀ ਲਿਖ ਕੇ ਰਾਹੁਲ ਗਾਂਧੀ ਦੀ ਨਾਗਰਿਕਤਾ ਦੇ ਬਾਰੇ ‘ਚ ਸ਼ਿਕਾਇਤ ਕੀਤੀ ਸੀ। ਜਿਸ ਤੋਂ ਬਾਅਦ ਮੰਤਰਾਲੇ ਨੇ ਸ਼ਿਕਾਇਤ ਦਾ ਨੋਟਿਸ ਲੈਂਦਿਆਂ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਨਾਗਰਿਕਤਾ ਦੇ ਬਾਰੇ ‘ਚ 15 ਦਿਨਾਂ ਦੇ ਅੰਦਰ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ। ਇਸ ਨੋਟਿਸ ‘ਚ ਗਾਂਧੀ ਨੂੰ ਉਨ੍ਹਾਂ ਦੀ ਨਾਗਰਿਕਤਾ ਸੰਬੰਧੀ ਅਸਲੀ ਤੱਥ ਦੱਸਣ ਲਈ ਕਿਹਾ ਗਿਆ ਹੈ। ਦੱਸਿਆ ਜਾਂਦਾ ਹੈ ਕਿ ਸਵਾਮੀ ਨੇ ਆਪਣੀ ਸ਼ਿਕਾਇਤ ‘ਚ ਕਿਹਾ ਹੈ ਕਿ ਗਾਂਧੀ ਸਾਲ 2003 ‘ਚ ਬ੍ਰਿਟੇਨ ਦੇ ਹੈਂਪਸ਼ਾਇਰ ਸਥਿਤ ਇੱਕ ਕੰਪਨੀ ਦੇ ਨਿਰਦੇਸ਼ਕ ਮੰਡਲ ‘ਚ ਸ਼ਾਮਿਲ ਸਨ। ਕੰਪਨੀ ਦੀ 2005-06 ‘ਚ ਦਾਇਰ ਸਾਲਾਨਾ ਰਿਟਰਨ ‘ਚ ਗਾਂਧੀ ਦੀ ਜਨਮ ਤਰੀਕ 19 ਜੂਨ, 1970 ਦੱਸੀ ਗਈ ਹੈ ਅਤੇ ਉਨ੍ਹਾਂ ਨੇ ਖ਼ੁਦ ਨੂੰ ਬ੍ਰਿਟਿਸ਼ ਨਾਗਰਿਕ ਦੱਸਿਆ ਹੈ। ਇਸੇ ਤਰ੍ਹਾਂ ਸਾਲ 2009 ‘ਚ ਵੀ ਇਸੇ ਕੰਪਨੀ ਦੇ ਦਸਤਾਵੇਜ਼ਾਂ ‘ਚ ਗਾਂਧੀ ਨੂੰ ਬ੍ਰਿਟਿਸ਼ ਨਾਗਰਿਕ ਦੱਸਿਆ ਗਿਆ ਹੈ। ਸਵਾਮੀ ਨੇ ਇਸੇ ਸੰਦਰਭ ‘ਚ ਗ੍ਰਹਿ ਮੰਤਰਾਲੇ ਕੋਲ ਸ਼ਿਕਾਇਤ ਕੀਤੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਰਾਹੁਲ ਨੂੰ ਇਹ ਨੋਟਿਸ ਭੇਜਿਆ ਗਿਆ ਹੈ।