ਸੀ.ਬੀ.ਆਈ. ਟੀਮ ਨੇ ਘਰ ਦੀ ਕੰਧ ਟੱਪ ਕੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ

0
76
Share this post

 

22 ਅਗਸਤ- ( 5ਆਬ ਨਾਉ ਬਿਊਰੋ )

ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਲੁੱਕਆਊਟ ਨੋਟਿਸ ਜਾਰੀ ਹੋਣ ਤੋਂ ਬਾਅਦ ਸੀ.ਬੀ.ਆਈ. ਦੀ ਟੀਮ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇ ਮਾਰ ਰਹੀ ਸੀ। ਪੀ. ਚਿਦੰਬਰਮ ਨੂੰ ਉਨ੍ਹਾਂ ਦੇ ਘਰੋਂ ਹਿਰਾਸਤ ਵਿਚ ਲਿਆ ਗਿਆ ਹੈ।

ਦਿੱਲੀ ਦੇ ਜੋਰਬਾਗ ਸਥਿਤ ਚਿਦੰਬਰਮ ਦੇ ਘਰ ‘ਤੇ ਜੰਮ ਕੇ ਹੰਗਾਮਾ ਹੋਇਆ। ਸੀ.ਬੀ.ਆਈ. ਦੀ ਟੀਮ ਜਦੋਂ ਜੋਰਬਾਗ ਪਹੁੰਚੀ ਤਾਂ ਉਥੇ ਸੀ.ਬੀ.ਆਈ. ਅਧਿਕਾਰੀਆਂ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ, ਜਿਸ ਤੋਂ ਬਾਅਦ ਸੀ.ਬੀ.ਆਈ. ਦੀ ਟੀਮ ਚਿਦੰਬਰਮ ਦੇ ਘਰ ਦੀ ਕੰਧ ਟੱਪ ਕੇ ਅੰਦਰ ਪਹੁੰਚੀ। ਇਸ ਦੌਰਾਨ ਚਿਦੰਬਰਮ ਦੇ ਘਰ ਦੇ ਬਾਹਰ ਵੱਡੀ ਗਿਣਤੀ ‘ਚ ਇਕੱਠੇ ਹੋਏ ਕਾਂਗਰਸੀ ਵਰਕਰ ਪੁਲਿਸ ਅਤੇ ਸੀ.ਬੀ.ਆਈ. ਦੇ ਅਧਿਕਾਰੀਆਂ ਨਾਲ ਹੱਥੋਪਾਈ ਹੋਏ।

ਦੱਸ ਦਈਏ ਕਿ ਅੱਜ ਚਿਦੰਬਰਮ ਮੀਡੀਆ ਸਾਹਮਣੇ ਆ ਕੇ ਆਪਣੀ ਸਫਾਈ ਵੀ ਦੇ ਗਏ। ਇਸ ਦੌਰਾਨ ਸੀਬੀਆਈ ਦੀ ਟੀਮ ਵੀ ਆਈ ਪਰ ਉਦੋਂ ਤੱਕ ਚਿਦੰਬਰਮ ਜਾ ਚੁੱਕੇ ਸੀ। ਚਿਦੰਬਰਮ ਨੇ ਅੱਜ ਦੇਰ ਸ਼ਾਮ ਕਾਂਗਰਸ ਦੇ ਮੁੱਖ ਦਫ਼ਤਰ ਵਿੱਚ ਪ੍ਰੈੱਸ ਕਾਨਫ਼ਰੰਸ ਕਰ ਆਪਣੀ ਸਫਾਈ ਪੇਸ਼ ਕੀਤੀ।

ਕੁਝ ਮਿੰਟਾਂ ਦੀ ਪ੍ਰੈੱਸ ਕਾਨਫ਼ਰੰਸ ਵਿੱਚ ਚਿਦੰਬਰਮ ਨੇ ਕਿਹਾ ਕਿ ਉਨ੍ਹਾਂ ਦਾ ਨਾਂ ਕਿਸੇ ਵੀ ਐਫਆਈਆਰ ਵਿੱਚ ਦਰਜ ਨਹੀਂ ਹੈ ਅਤੇ ਨਾ ਹੀ ਉਹ ਦੋਸ਼ੀ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕਾਫੀ ਕੁਝ ਵਾਪਰਿਆ ਹੈ। ਇਸ ਤੋਂ ਬਾਅਦ ਉਹ ਆਪਣੇ ਘਰ ਗਏ ਪਰ ਸੀਬੀਆਈ ਦੀ ਟੀਮ ਵਿਚ ਉਨ੍ਹਾਂ ਨੇ ਪਿੱਛੇ ਹੀ ਉਥੇ ਪਹੁੰਚ ਗਈ।