ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਧਿਰ ਦਾ ਨਹੀਂ ਗੁਰੂ ਸਾਹਿਬ ਵਲੋਂ ਸਾਜਿਆ ਸਮੁੱਚੇ ਖਾਲਸਾ ਪੰਥ ਦਾ ਤਖ਼ਤ -ਗਿਆਨੀ ਹਰਪ੍ਰੀਤ ਸਿੰਘ

ਜੇ ਕਿਸੇ ਵਿਅਕਤੀ ਨੂੰ ਅਕਾਲ ਤਖ਼ਤ ‘ਤੇ ਆਉਣ ‘ਚ ਮੁਸ਼ਕਲ ਹੈ ਤਾਂ ਨਿਹੰਗ ਸਿੰਘ ਉਸ ਦਾ ਪੂਰਾ ਸਾਥ ਦੇਣਗੇ: ਬਾਬਾ ਬਲਬੀਰ ਸਿੰਘ

0
177
Share this post

ਅੰਮ੍ਰਿਤਸਰ , 6 ਮਾਰਚ (5ਆਬ ਨਾਉ ਬਿਊਰੋ)– ਭਗਤੀ ਤੇ ਸ਼ਕਤੀ ਦਾ ਕੇਂਦਰ ਸ੍ਰੀ ਅਕਾਲ ਤਖ਼ਤ ਸਾਹਿਬ ਕਿਸੇ ਇਕ ਵਿਸ਼ੇਸ਼ ਜਥੇਬੰਦੀ ਜਾਂ ਧੜੇ ਦਾ ਨਹੀਂ, ਬਲਕਿ ਸਮੁੱਚੇ ਖਾਲਸਾ ਪੰਥ ਦਾ ਸਾਂਝਾ ਤਖ਼ਤ ਹੈ ਤੇ ਸਮੂਹ ਖਾਲਸਾ ਪੰਥ ਅੰਦਰ ਵਿਚਰ ਰਹੀਆਂ ਜਥੇਬੰਦੀਆਂ ਨੂੰ ਸ੍ਰੀ ਅਕਾਲ ਦੇ ਇਸ ਵਿਸ਼ੇਸ਼ ਤਖ਼ਤ ਸਾਹਿਬ ਨੂੰ ਕੇਂਦਰ ਬਿੰਦੂ ਮੰਨ ਕੇ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਤੇ ਪੰਥ ਦੀ ਚੜ੍ਹਦੀ ਕਲਾ ਲਈ ਉਪਰਾਲੇ ਕਰਨੇ ਚਾਹੀਦੇ ਹਨ। ਇਨ੍ਹਾਂ ਭਾਵਨਾਵਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿਹੰਗ ਸਿੰਘ ਜਥੇਬੰਦੀਆਂ ਦੀ ਇਕੱਤਰਤਾ ਨੂੰ ਸੰਬੋਧਨ ਕਰਨ ਮੌਕੇ ਕਹੇ।ਉਨ੍ਹਾਂ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬੁਲਾਈ ਗਈ ਇਕੱਤਰਤਾ ਵਿੱਚ ਸ਼ਮਿਲ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ, ਬਾਬਾ ਬਿੱਧੀ ਚੰਦ ਸੰਪਰਦਾ ਵਲੋਂ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ, ਬਾਬਾ ਗੱਜਣ ਸਿੰਘ , ਬਾਬਾ ਤਰਸੇਮ ਸਿੰਘ ਤੇ ਸਮੇਤ ਹੋਰ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਤੇ ਨੁਮਾਇੰਦਿਆਂ ਨੇ ਵੱਡੀ ਗਿਣਤੀ `ਚ ਸ਼ਿਰਕਤ ਕਰਦਿਆਂ ਪੰਥਕ ਚੁਣੌਤੀਆਂ ਦਾ ਮਿਲ ਕੇ ਹੱਲ ਕਰਨ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਹੋਂਦ ਹਸਤੀ ਮੁੜ ਬੁਲੰਦੀਆਂ ‘ਤੇ ਲਿਜਾਣ ਤੇ ਪੰਥ ਦੀ ਭਲਾਈ ਲਈ ਸਾਰਿਆਂ ਨੂੰ ਆਪਣੇ ਨਿੱਜੀ ਝਗੜੇ ਅਤੇ ਵਖਰੇਵੇਂ ਤਿਆਗ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤ ਤੇ ਫ਼ਲਸਫ਼ੇ ਨੂੰ ਅਪਨਾਉਣ ਦੀ ਲੋੜ `ਤੇ ਜ਼ੋਰ ਦਿੱਤਾ ਹੈ।

  ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਨਿਹੰਗ ਸਿੰਘਾਂ ਨੇ ਹੀ ਅਕਾਲ ਤਖ਼ਤ ਸਾਹਿਬ ਅਜਮਤ ਰਾਖੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।ਬੁੱਢਾ ਦਲ ਦੇ ਮੁਖੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾਉਂਦੇ ਰਹੇ ਹਨ।ਉਨ੍ਹਾਂ ਸ੍ਰੀ ਅਕਾਲ ਦੇ ਤਖ਼ਤ ਬਾਰੇ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਕਿਹਾ ਕਿ ਉਹ ਅਜਿਹਾ ਕਰ ਕੇ ਕਿਸੇ ਮਨਮਤੀ ਤਾਕਤ ਦੇ ਹੱਥ ੍ਰੋਕਾ ਬਣ ਕੇ ਆਪ ਹੀ ਕੌਮ ਦੀ ਪਿੱਠ ਵਿਚ ਛੁਰਾ ਮਾਰ ਰਹੇ ਹਨ।ਅਜਿਹੇ ਹਮਲੇ ਬਰਦਾਸ਼ਤ ਨਹੀ ਕੀਤੇ ਜਾ ਸਕਦੇ ।ਸਮੁੱਚੇ ਦਲਪੰਥ ਡਟ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਾਲ ਖੜ੍ਹੇ ਹਨ।ਨਿਹੰਗ ਸਿੰਘ ਹਰ ਚਨੌਤੀ ਦਾ ਮੂੰਹ ਤੋੜ ਜਵਾਬ ਦੇਣਗੇ।

   ਉਨ੍ਹਾਂ ਹੋਰ ਕਿਹਾ ਕਿ ਜੇ ਕਿਸੇ ਵਿਅਕਤੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੁਜਣ ‘ਚ ਕੋਈ ਮੁਸ਼ਕਲ ਆ ਰਹੀ ਹੈ ਤਾਂ ਉਹ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਸੰਪਰਕ ਸਾਧਣ, ਹਰ ਜ਼ੁੰਮੇਵਾਰੀ ਨਾਲ ਪੂਰਨ ਸੁਰੱਖਿਅਤ ਸਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪਹੁੰਚਾਵਾਂਗੇ। ਬਾਬਾ ਬਲਬੀਰ ਸਿੰਘ ਨੇ ਕਿਹਾ ਨੇ ਕਿਹਾ ਕਿ ਸਮੁੱਚਾ ਨਿਹੰਗ ਸਿੰਘ ਖਾਲਸਾ ਪੰਥ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ।ਕਿਸੇ ਨੂੰ ਵੀ ਇਸ ਦੀ ਆਨਸ਼ਾਨ ਵਿਰੁੱਧ ਬੋਲਣ ਦੀ ਆਗਿਆ ਨਹੀਂ ਦੇਵਾਂਗੇ।

   ਇਸ ਮੌਕੇ ਬਾਬਾ ਅਵਤਾਰ ਸਿੰਘ ਬਿਧੀਚੰਦ ਦਲ ਸੁਰਸਿੰਘ, ਬਾਬਾ ਵੱਸਣ ਸਿੰਘ ਮੜੀਆਂ ਵਾਲੇ ਦਲ ਬਟਾਲਾ ਤੇ ਨਿਹੰਗ ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਨੇ ਵੀ ਸੰਬੋਧਨ ਕੀਤਾਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮੂਹ ਨਿਹੰਗ ਸਿੰਘ ਮੁਖੀਆਂ ਨੇ ਸਮੂਹਕ ਪੰਥ ਦੀ ਚੜਦੀ ਕਲਾ ਲਈ ਅਰਦਾਸ ਕੀਤੀਅਰਦਾਸ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੇ ਕੀਤੀ ਅਤੇ ਚੜਦੀ ਕਲਾ ਦੇ ਜੈਕਾਰੇ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਗੁੰਜਾਏਇਸ ਮੌਕੇ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਬਾਬਾ ਅਵਤਾਰ ਸਿੰਘ, ਬਾਬਾ ਗੱਜਣ ਸਿੰਘ, ਬਾਬਾ ਚੱੜ੍ਹਤ ਸਿੰਘ ਮਾਲਵਾ, ਬਾਬਾ ਬਲਦੇਵ ਸਿੰਘ ਯੂ. ਕੇ. ਵਾਲੇ, ਬਾਬਾ  ਗੁਰਪਾਲ ਸਿੰਘ,ਬਾਬਾ ਸਤਨਾਮ ਸਿੰਘ ਖਾਪੜਖੇੜੀ, ਬਾਬਾ ਮੇਜਰ ਸਿੰਘ ਲੁਧਿਆਣਾ, ਬਾਬਾ ਬਲਦੇਵ ਸਿੰਘ ਮੁਸਤਰਾਪੁਰ, ਵੱਸਣ ਸਿੰਘ ਮੜੀਆਂ ਵਾਲੇ ਬਟਾਲਾ, ਬਾਬਾ ਗੁਰਦੇਵ ਸਿੰਘ ਬਜਵਾੜਾ, ਬਾਬਾ ਲਾਲ ਸਿੰਘ , ਬਲਦੇਵ ਸਿੰਘ ਵੱਲਾ,ਬਾਬਾ ਦਿਲਜੀਤ ਸਿੰਘ ਬੇਦੀ ਸਕੱਤਰ ਬੁੱਢਾ ਦਲ, ਬਾਬਾ ਦੀਪ ਸਿੰਘ ਹਰਿਗੋਬਿੰਦਪੁਰ, ਬਾਬਾ ਤਰਲੋਕ ਸਿੰਘ, ਬਾਬਾ ਰਘਬੀਰ ਸਿੰਘ ਖਿਆਲੇ ਵਾਲੇ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਤਰਸੇਮ ਸਿੰਘ ਮਹਿਤਾ ਚੌਂਕ, ਭਾਈ ਸੁਖਜੀਤ ਸਿੰਘ ਕਨ੍ਹਇਆ, ਬਾਬਾ ਵਿਸ਼ਵਪ੍ਰਤਾਪ ਸਿੰਘ, ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਵਾਲੇ, ਸੁਖਵਿੰਦਰ ਸਿੰਘ ਮੋਰ ਆਦਿ ਹਾਜ਼ਰ ਸਨ