ਸ੍ਰੀ ਓ ਪੀ ਸੋਨੀ ਵੱਲੋਂ ਮੌਜੂਦਾ ਹਾਲਾਤ ਬਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਅਧਿਕਾਰੀਆਂ ਨਾਲ ਵਿਚਾਰਾਂ

0
85
Share this post

ਸ੍ਰੀ  ਓ ਪੀ ਸੋਨੀ ਵੱਲੋਂ ਮੌਜੂਦਾ ਹਾਲਾਤ ਬਾਰੇ ਸੰਸਦ ਮੈਂਬਰਾਂ,  ਵਿਧਾਇਕਾਂ ਤੇ ਅਧਿਕਾਰੀਆਂ ਨਾਲ ਵਿਚਾਰਾਂ

ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ  ਸ਼ਹਿਰ ਦੇ ਹਲਾਤਾਂ ਬਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕ ਸਾਹਿਬਾਨ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕਰਦੇ ਹੋਏ। ਨਾਲ ਹਨ ਐਮ:ਪੀ  ਸ੍ਰ ਗੁਰਜੀਤ ਸਿੰਘ ਔਜਲਾ ਤੇ ਸ੍ਰ ਜਸਬੀਰ ਸਿੰਘ ਡਿੰਪਾ।

ਅੰਮ੍ਰਿਤਸਰ, 24 ਮਾਰਚ ( 5ਆਬ ਨਿਓ ਬਿਊਰੋ)-
ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ ਪੀ ਸੋਨੀ ਵੱਲੋਂ ਅੱਜ ਸ਼ਹਿਰ ਦੇ ਹਲਾਤਾਂ ਬਾਰੇ ਅੰਮ੍ਰਿਤਸਰ ਜ਼ਿਲ੍ਹੇ ਦੇ ਸੰਸਦ ਮੈਂਬਰ, ਵਿਧਾਇਕ ਸਾਹਿਬਾਨ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਚਾਰ-ਚਰਚਾ ਕੀਤੀ ਗਈ। ਉਨਾਂ ਸ਼ਹਿਰ ਵਿਚ ਕਰਫਿਊ ਲੱਗਣ ਤੋਂ ਬਾਅਦ ਪੈਦਾ ਹੋਏ ਹਲਾਤ, ਲੋਕਾਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ, ਮਰੀਜਾਂ ਦੀ ਸਾਂਭ-ਸੰਭਾਲ, ਘਰ ਵਿਚ ਲੋੜ ਪੈਣ ਤੇ ਡਾਕਟਰੀ ਸਹਾਇਤਾ ਦੇਣ ਆਦਿ ਦੇ ਮੁੱਦਿਆਂ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਗੱਲ ਕੀਤੀ। ਇਸ ਤੋਂ ਇਲਾਵਾ ਉਨਾਂ ਸੰਸਦ ਮੈਂਬਰਾਂ, ਸਾਰੇ ਵਿਧਾਇਕ ਸਾਹਿਬਾਨ ਕੋਲੋਂ ਮੌਜੂਦਾ ਹਾਲਾਤ ਨਾਲ ਨਿੱਜਠਣ ਲਈ ਉਨਾਂ ਦੇ ਮਸ਼ਵਰੇ ਲਏ।
ਸ੍ਰੀ ਸੋਨੀ ਨੇ ਜ਼ਿਲ੍ਹਾ ਅਧਿਕਾਰੀਆਂ, ਪੁਲਿਸ, ਡਾਕਟਰਾਂ ਅਤੇ ਡਿਊਟੀ ਵਿਚ ਲੱਗੇ ਹੋਰ ਵਿਭਾਗਾਂ ਦੀ ਸਰਾਹਨਾ ਕਰਦੇ ਕਿਹਾ ਕਿ ਅਸੀਂ ਤੁਹਾਡੇ ਨਾਲ ਹਾਂ ਅਤੇ ਸੰਕਟ ਦੇ ਮੌਕੇ ਤੁਹਾਡੇ ਵੱਲੋਂ ਕੀਤੀ ਜਾ ਰਹੀ ਸੇਵਾ ਸਹੀ ਅਰਥਾਂ ਵਿਚ ਦੇਸ਼ ਭਗਤੀ ਅਤੇ ਇਨਸਾਨੀਅਤ ਦੀ ਸੇਵਾ ਹੈ। ਉਨਾਂ ਦੱਸਿਆ ਕਿ ਸ਼ਹਿਰ ਨੂੰ ਵਾਇਰਸ ਤੋਂ ਮੁਕਤ ਕਰਵਾਉਣ ਲਈ ਸੋਡੀਅਮ ਹਾਈਪੋਕਲੋਰਾਇਡ ਦੀ ਸਪਰੇਅ ਕਰਵਾਈ ਜਾ ਰਹੀ ਹੈ ਅਤੇ ਕਈ ਸੁਸਾਇਟੀਆਂ ਵੀ ਇਸ ਕੰਮ ਵਿਚ ਖ਼ੁਦ ਅੱਗੇ ਆ ਰਹੀਆਂ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਲੋੜਵੰਦਾਂ ਨੂੰ ਕਣਕ ਅਤੇ ਹੋਰ ਖਾਧ ਸਮਗਰੀ ਘਰੋ-ਘਰ ਵੰਡੀ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਮੁਕੰਮਲ ਪ੍ਰਬੰਧ ਕੀਤੇ ਗਏ। ਉਨਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਘਰਾਂ ਵਿੱਚ ਰਹਿਣ ਅਤੇ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕਰਨ। ਸ੍ਰੀ ਸੋਨੀ ਨੇ ਕਿਹਾ ਕਿ ਲੋਕਾਂ ਦੇ ਸਾਥ ਨਾਲ ਹੀ ਇਸ ਭਿਆਨਕ ਬਿਮਾਰੀ ਤੋਂ ਛੁਟਕਾਰਾ ਪਾਇਆ ਜਾ ਸਕਦਾ ਹੈ।


ਉਨਾਂ ਲੋਕਾਂ ਨੂੰ ਠਰੰਮੇ ਤੋਂ ਕੰਮ ਲੈਣ ਦੀ ਅਪੀਲ ਕਰਦੇ ਕਿਹਾ ਕਿ ਸਮਾਜ ਦੇ ਉਹ ਲੋਕ ਜੋ ਆਰਥਿਕ ਪੱਖੋਂ ਖੁਸ਼ਹਾਲ ਹਨ, ਉਹ ਇਸ ਮੌਕੇ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ ਅਤੇ ਆਪਣੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਬਾਂਹ ਫੜਨ। ਇਸ ਮੌਕੇ ਐਮ:ਪੀ  ਸ੍ਰ ਗੁਰਜੀਤ ਸਿੰਘ ਔਜਲਾ ਤੇ ਸ੍ਰ ਜਸਬੀਰ ਸਿੰਘ ਡਿੰਪਾ, ਵਿਧਾਇਕ ਸ੍ਰੀ ਰਾਜ ਕੁਮਾਰ ਵੇਰਕਾ, ਸ. ਇੰਦਰਬੀਰ ਸਿੰਘ ਬੁਲਾਰੀਆ,  ਸ੍ਰੀ ਸੁਨੀਲ ਦੱਤੀ, ਸ੍ਰ ਤਰਸੇਮ ਸਿੰਘ ਡੀ:ਸੀ, ਸ੍ਰ ਸੰਤੋਖ ਸਿੰਘ ਭਲਾਈਪੁਰ, ਮੇਅਰ ਸ੍ਰ ਕਰਮਜੀਤ ਸਿੰਘ ਰਿੰਟੂ, ਡਿਪਟੀ ਕਮਿਸ਼ਨਰ ਸ੍ਰ ਸ਼ਿਵਦੁਲਾਰ ਸਿੰਘ ਢਿਲੋਂ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ,  ਐਸ:ਐਸ:ਪੀ ਦਿਹਾਤੀ ਸ੍ਰੀ ਵਿਕਰਮਜੀਤ ਸਿੰਘ ਦੁੱਗਲ,  ਵਧੀਕ ਡਿਪਟੀ ਕਮਿਸ਼ਨਰ ਸੀ ਹਿਮਾਂਸ਼ੂ ਅਗਰਵਾਲ, ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਕੋਮਲ ਮਿੱਤਲ, ਪ੍ਰਿੰਸੀਪਲ ਮੈਡੀਕਲ ਕਾਲਜ ਡਾ: ਸੁਜਾਤਾ ਸ਼ਰਮਾ ਵੀ ਹਾਜ਼ਰ ਸਨ।