ਹਲਕਾ ਦੱਖਣੀ ਦੀ ਬਦਲੀ ਜਾਵੇਗੀ ਨੁਹਾਰ-ਬੁਲਾਰੀਆ

ਲੋਕਾਂ ਦੀ ਸੇਵਾ ਲਈ 24 ਘੰਟੇ ਖੁੱਲੇ ਨੇ ਦਰਵਾਜੇ

0
132
ਸ੍ਰ ਇੰਦਰਬੀਰ ਸਿੰਘ ਬੁਲਾਰੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਦੇ ਨਿੱਜੀ ਸਹਾਇਕ ਸ੍ਰ ਬਲਬੀਰ ਸਿੰਘ ਵੱਖ ਵੱਖ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਨਰੀਖਣ ਕਰਦੇ ਹੋਏ।
Share this post

 

ਅੰਮ੍ਰਿਤਸਰ, 11 ਅਕਤੂਬਰ (5ਆਬ ਨਾਉ ਬਿਊਰੋ)

ਹਲਕਾ ਦੱਖਣੀ ਵਿੱਚ ਪੈਂਦੇ ਸ਼ਹੀਦ ਬਾਬਾ ਦੀਪ ਸਿੰਘ ਦੇ ਗੁਰਦਵਾਰਾ ਸਾਹਿਬ ਰਸਤੇ ਸੁਲਤਾਨਵਿੰਡ ਚੌਂਕ ਤੱਕ ਪੈਂਦੇ ਰਸਤੇ ਦੇ ਸੁੰਦਰੀਕਰਨ ਦਾ ਕੰਮ ਬੜੀ ਤੇਜੀ ਨਾਲ ਕੀਤਾ ਜਾ ਰਿਹਾ ਹੈ ਅਤੇ ਏਸ਼ੀਅਨ ਡਿਵੈਲਪਮੈਂਟ ਦੇ ਸਹਿਯ ੋਗ ਨਾਲ 34 ਕਰੋੜ ਰੁਪਏ ਦੀ ਲਾਗਤ ਨਾਲ ਇਸ ਰਸਤੇ ਦੀ ਨੁਹਾਰ ਬਦਲੀ ਜਾਵੇਗੀ।
ਇਨ•ਾਂ ਸ਼ਬਦਾ ਦਾ ਪ੍ਰਗਟਾਵਾ ਸ੍ਰ ਇੰਦਰਬੀਰ ਸਿੰਘ ਬੁਲਾਰੀਆ ਸਲਾਹਕਾਰ ਮੁੱਖ ਮੰਤਰੀ ਪੰਜਾਬ ਨੇ ਕਰਦਿਆਂ ਦੱਸਿਆ ਕਿ ਇਸ ਰਸਤੇ ਅੰਦਰ ਸੁੰਦਰ ਲੈਂਡ ਸਕੇਪਿੰਗ, ਲਾਈਟਾਂ ਅਤੇ ਰੇਹੜੀਆਂ ਲਈ ਵੱਖ ਸਥਾਨ, 5 ਜਨਤਕ ਪਖਾਨੇ ਬਣਾਏ ਜਾਣਗੇ। ਉਨ•ਾਂ ਦੱਸਿਆ ਕਿ ਇਸ ਰਸਤੇ ਵਿੱਚ ਪੈਂਦੀਆਂ ਦੁਕਾਨਾਂ ਅਤੇ ਮਕਾਨਾਂ ਨੂੰ ਸਰਵਿਸ ਰੋਡ ਦੇ ਮੇਨ ਰੋਡ ਨਾਲ ਉਸਾਰੀ ਗਈ ਕੰਧ ਨੂੰ ਅਜਾਇਬ ਘਰ ਦਾ ਰੂਪ ਦਿੱਤਾ ਜਾਵੇਗਾ।  ਉਨ•ਾਂ ਦੱਸਿਆ ਕਿ ਹਲਕਾ ਦੱਖਣੀ ਵਿੱਚ ਪੈਂਦੇ ਸਾਰੇ ਵਾਰਡਾਂ ਦਾ ਕੰਮ ਬੜੀ ਤੇਜੀ ਨਾਲ ਕੀਤਾ ਜਾ ਰਿਹਾ ਹੈ। ਸ੍ਰ ਬੁਲਾਰੀਆ ਨੇ ਦੱਸਿਆ ਕਿ ਸਾਰੇ ਵਾਰਡਾਂ ਦੇ ਕੰਮ ਨੂੰ ਸਹੀ ਢੰਗ ਨਾਲ ਕਰਵਾਉਣ ਲਈ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਸ੍ਰ ਬੁਲਾਰੀਆ ਨੇ ਕਿਹਾ ਕਿ ਕਿਸੇ ਵੀ ਵਾਰਡ ਦੇ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਆਵੇ ਤਾਂ ਉਨ•ਾਂ ਦੇ ਦਰਵਾਜੇ 24 ਘੰਟੇ ਖੁੱਲੇ ਹਨ। ਉਨ•ਾਂ ਕਿਹਾ ਕਿ ਹਲਕਾ ਦੱਖਣੀ ਦੇ ਲੋਕਾਂ ਨੂੰ ਕਿਸੇ ਵੀ ਤਰ•ਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਸ੍ਰ ਬੁਲਾਰੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਸ੍ਰ ਬਲਬੀਰ ਸਿੰਘ ਨਿੱਜੀ ਸਹਾਇਕ, ਕਰਨੈਲ ਸਿੰਘ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਜੇ:ਈ: ਨਗਰ ਨਿਗਮ ਵੱਲੋਂ ਹਲਕਾ ਦੱਖਣੀ ਦੇ ਪੈਂਦੇ ਵਾਰਡ ਨੰ: 65 ਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ, ਭਾਈ ਵੀਰ ਸਿੰਘ ਕਲੋਨੀ, ਗੁਜਰਪੁਰਾ ਦੀ ਬੈਕ ਸਾਈਡ ਦਾ ਦੌਰਾ ਕੀਤਾ ਗਿਆ ਅਤੇ ਸੀਵਰੇਜ ਤੇ ਮਿੱਟੀ ਪਾਉਣ ਦੇ ਕੰਮਾਂ ਦਾ ਜਾਇਜਾ ਲਿਆ ਗਿਆ। ਸ੍ਰ ਬਲਬੀਰ ਸਿੰਘ ਨੇ ਦੱਸਿਆ ਕਿ ਉਨ•ਾਂ ਵੱਲੋਂ ਰੋਜਾਨਾਂ ਵੱਖ ਵੱਖ ਵਾਰਡਾਂ ਵਿੱਚ ਚੱਲ ਰਹੇ ਕੰਮਾਂ ਦਾ ਨਰੀਖਣ ਕੀਤਾ ਜਾਂਦਾ ਹੈ  ਅਤੇ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਦਾ ਨਿਪਟਾਰਾ ਵੀ ਕੀਤਾ ਜਾਂਦਾ ਹੈ।