ਹਿਮਾਚਲ ‘ਚ ਭਾਰੀ ਬਾਰਿਸ਼ ਕਾਰਨ ਰੈੱਡ ਅਲਰਟ ਹੋਇਆ ਜਾਰੀ

0
98
Share this post

ਸ਼ਿਮਲਾ —  17 ਅਗਸਤ ( 5ਆਬ ਨਾਉ ਬਿਊਰੋ )

ਹਿਮਾਚਲ ਪ੍ਰਦੇਸ਼ ‘ਚ ਅੱਜ ਭਾਵ ਸ਼ਨੀਵਾਰ ਨੂੰ ਭਾਰੀ ਬਾਰਿਸ਼ ਦੀ ਸੰਭਾਵਨਾ ਦੱਸੀ ਗਈ ਹੈ। ਮੌਸਮ ਵਿਭਾਗ ਨੇ ਸੂਬੇ ਦੇ 6 ਜ਼ਿਲਿਆਂ ‘ਚ ਰੈੱਡ ਅਲਰਟ ਜਾਰੀ ਕੀਤਾ ਹੈ ਅਤੇ ਲੋਕਾਂ ਨੂੰ ਘਰ ਤੋਂ ਬਾਹਰ ਨਾ ਜਾਣ ਦੀ ਹਦਾਇਤ ਦਿੱਤੀ ਹੈ। ਵਿਭਾਗ ਨੇ ਦੱਸਿਆ ਹੈ ਕਿ ਊਨਾ, ਬਿਲਾਸਪੁਰ, ਹਮੀਰਪੁਰ, ਚੰਬਾ, ਕਾਂਗੜਾ ਅਤੇ ਮੰਡੀ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਆਫਤ ਪ੍ਰਬੰਧਨ ਟੀਮ ਨੂੰ ਹਰ ਸਮੇਂ ਸੁਚੇਤ ਰਹਿਣ ਲਈ ਆਦੇਸ਼ ਦੇ ਦਿੱਤਾ ਹੈ। ਦੋ ਦਿਨਾਂ ਦੇ ਰੈੱਡ ਅਲਰਟ ‘ਚ ਮੌਸਮ ਵਿਭਾਗ ਨੇ 115 ਮਿਲੀਮੀਟਰ ਤੋਂ 150 ਮਿਲੀਮੀਟਰ ਤੱਰ ਬਾਰਿਸ਼ ਹੋਣ ਦੀ ਸੰਭਾਵਨਾ ਦੱਸੀ ਹੈ। ਇਸ ਤੋਂ ਇਲਾਵਾ ਵਿਭਾਗ ਨੇ ਐਤਵਾਰ ਨੂੰ ਮੰਡੀ, ਕਾਂਗੜਾ, ਸ਼ਿਮਲਾ ਅਤੇ ਸੋਲਨ ਜ਼ਿਲਿਆਂ ‘ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਰੈੱਡ ਅਲਰਟ ਜਾਰੀ ਕੀਤਾ ਹ।

ਦੱਸ ਦੇਈਏ ਕਿ ਸੂਬੇ ‘ਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ। ਵੀਰਵਾਰ ਅਤੇ ਸ਼ੁੱਕਰਵਾਰ ਨੂੰ ਵੀ ਭਾਰੀ ਬਾਰਿਸ਼ ਹੋਣ ਕਾਰਨ ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਅਤੇ ਰੁੱਖ ਡਿੱਗਣ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ।