ਹੁਸ਼ਿਆਰਪੁਰ ਸ਼ਹਿਰ ਨੇੜੇ ਇੱਕ ਭਿਆਨਕ ਸੜਕ ਹਾਦਸਾ ਹੋਇਆ

0
47
Share this post

 

ਹੁਸ਼ਿਆਰਪੁਰ : 27 ਦਸੰਬਰ (5ਆਬ ਨਾਉ ਬਿਊਰੋ)

ਸ਼ਹਿਰ ਨੇੜੇ ਇੱ ਭਿਆਨਕ ਸੜਕ ਹਾਦਸਾ ਹੋ ਗਿਆ। ਹੁਸ਼ਿਆਰਪੁਰਫਗਵਾੜਾ ਰੋਡ ਤੇ ਢੱਕੋਵਾਲ ਨੇੜੇ ਹੋਏ ਇਸ ਹਾਦਸੇ ਚ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸਾ ਤੜਕੇ ਕਰੀਬ ਤਿੰਨ ਵਜੇ ਹੋਇਆ। ਇੱਥੇ ਟਾਟਾ 407 ਵਾਹਨ ਤੇ ਟਿੱਪਰ ਵਿਚਾਲੇ ਟੱਕਰ ਹੋ ਗਈ। ਹਾਦਸੇ ਚ ਮਾਰੇ ਗਏ ਲੋਕਾਂ ਦੀ ਫ਼ਿਲਹਾਲ ਪਛਾਣ ਨਹੀਂ ਹੋ ਸਕੀ ਹੈ ਪਰ ਇੱ ਵਿਅਕਤੀ ਲੁਧਿਆਣਾ ਤੇ  ਹਿਮਾਚਲ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਟੱਕਰ  ਦੋਵੇਂ ਵਾਹਨ ਬੁਰੀ ਤਰ੍ਹਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਵਾਹਨਾਂ ਚ ਸਵਾਰ ਲੋਕ ਅੰਦਰ ਬੁਰੀ ਤਰ੍ਹਾਂ ਫਸ ਗਏ। ਹਾਦਸੇ ਤੋਂ ਬਾਅਦ ਆਸਪਾਸ ਦੇ ਲੋਕ ਭੱਜ ਕੇ ਪਹੁੰਚੇ ਤੇ ਬਚਾਅ ਕਾਰਜ ਸ਼ੁਰੂ ਕੀਤਾ।ਲੋਕਾਂ ਅਨੁਸਾਰ ਲਾਸ਼ਾਂ ਗੱਡੀਆਂ ਚ ਬੁਰੀ ਤਰ੍ਹਾਂ ਫਸ ਗਈਆਂ ਸੀ ਤੇ ਉਨ੍ਹਾਂ ਨੂੰ ਬਾਹਰ ਕੱਢਣ ਚ ਕਾਫ਼ੀ ਮੁਸ਼ੱਕਤ ਕਰਨੀ ਪਈ।

ਸਾਰੀਆਂ ਲਾਸ਼ਾਂ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ਚ ਰੱਖਵਾਈਆਂ ਗਈਆਂ ਹਨ। ਸਿਵਲ ਹਸਪਤਾਲ ਚ ਹੀ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ਾਂ ਨੂੰ ਪਰਿਵਾਰਕ ਮੈਂਬਰਾਂ ਹਵਾਲੇ ਕੀਤਾ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਦੇ ਝਪਕੀ ਲੈਣ ਕਾਰਨ ਗੱਡੀ ਦਾ ਸੰਤੁਲਨ ਵਿਗੜਿਆ ਜਿਸ ਤੋਂ ਬਾਅਦ ਟਿੱਪਰ ਟਾਟਾ 407 ਨਾਲ ਜਾ ਟਕਰਾਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਘਟਨਾ ਵਾਲੀ ਥਾਂ ਪਹੁੰਚ ਗਈ ਤੇ ਵਾਹਨਾਂ ਨੂੰ ਕਬਜ਼ੇ ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।